ਰਾਤ ਦੀ ਪੈਟਰੋਲਿੰਗ ਦਾ ਦ੍ਰਿਸ਼
ਦੀਦਾਰ ਗੁਰਨਾ
ਬਰਨਾਲਾ 29 ਮਾਰਚ 2029 : SSP ਸਰਫਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਬਰਨਾਲਾ ਵਿੱਚ ਪੁਲਿਸ ਵੱਲੋਂ ਰਾਤਰੀ ਪੈਟਰੋਲਿੰਗ ਨੂੰ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਇਆ ਗਿਆ ਹੈ , ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਇਲਾਕਿਆਂ ਵਿੱਚ ਸਖ਼ਤ ਨਾਕਾਬੰਦੀ ਅਤੇ ਚੌਕਸੀ ਨਾਲ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ ,
ਬਰਨਾਲਾ ਪੁਲਿਸ ਦੀਆ ਟੀਮਾਂ ਵੱਲੋਂ ਰਾਤ ਦੇ ਸਮੇਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ , ਇਸ ਦੇ ਨਾਲ ਹੀ ਸੰਵੇਦਨਸ਼ੀਲ ਥਾਵਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਨੂੰ ਸਮੇਂ ਸਿਰ ਰੋਕਿਆ ਜਾ ਸਕੇ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਹਿੰਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ ਹੈ , ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਪੁਲਿਸ ਹਰ ਸਮੇਂ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਅੱਗੇ ਵੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਜਾਰੀ ਰਹਿਣਗੀਆਂ
ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਇਲਾਕੇ ਵਿੱਚ ਅਮਨ-ਕਾਨੂੰਨ ਬਣਾਈ ਰੱਖਿਆ ਜਾ ਸਕੇ