ਸੈਮੀਨਾਰ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫਰੀਦਕੋਟ 4 ਅਪ੍ਰੈਲ 2026 : SSP ਡਾ. ਪ੍ਰਿਗਿਆ ਜੈਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਲੋਕਾਂ ਦੀ ਸੁਰੱਖਿਆ ਅਤੇ ਜਾਗਰੂਕਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ , ਇਸ ਮੁਹਿੰਮ ਅਧੀਨ ਸ਼ਕਤੀ ਹੈਲਪ ਡੈਸਕ ਦੀ ਟੀਮ ਵੱਲੋਂ ਵੱਖ-ਵੱਖ ਪਿੰਡਾਂ, ਸਕੂਲਾਂ ਅਤੇ ਸਰਕਾਰੀ ਸੰਸਥਾਵਾਂ ਵਿੱਚ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ ,
ਇਨ੍ਹਾਂ ਸੈਮੀਨਾਰਾਂ ਦੌਰਾਨ ਪੁਲਿਸ ਅਧਿਕਾਰੀਆਂ ਨੇ ਬਾਲ ਸ਼ੋਸ਼ਣ ਵਰਗੇ ਸੰਵੇਦਨਸ਼ੀਲ ਮਸਲਿਆਂ ‘ਤੇ ਵਿਸਥਾਰ ਨਾਲ ਚਰਚਾ ਕਰਦੇ ਹੋਏ ਬੱਚਿਆਂ ਦੀ ਸੁਰੱਖਿਆ ਸੰਬੰਧੀ ਜ਼ਰੂਰੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਅਤੇ ਇਸਦੇ ਨਾਲ ਹੀ ਵਧ ਰਹੇ ਸਾਈਬਰ ਅਪਰਾਧਾਂ ਬਾਰੇ ਵੀ ਲੋਕਾਂ ਨੂੰ ਚੇਤਾਵਨੀ ਦਿੱਤੀ ਗਈ ਅਤੇ ਆਨਲਾਈਨ ਧੋਖਾਧੜੀ ਤੋਂ ਬਚਣ ਦੇ ਤਰੀਕੇ ਸਮਝਾਏ ਗਏ
ਪੁਲਿਸ ਟੀਮ ਵੱਲੋਂ ਸਾਂਝ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਨ੍ਹਾਂ ਰਾਹੀਂ ਲੋਕ ਪੁਲਿਸ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ ਅਤੇ ਆਪਣੀਆਂ ਸਮੱਸਿਆਵਾਂ ਦਾ ਹੱਲ ਲੱਭ ਸਕਦੇ ਹਨ , ਇਸ ਦੌਰਾਨ ਲੋਕਾਂ ਨੂੰ ਐਮਰਜੈਂਸੀ ਹੈਲਪਲਾਈਨ ਨੰਬਰ 112, 1930 (ਸਾਈਬਰ ਫਰੌਡ ਹੈਲਪਲਾਈਨ) ਅਤੇ 1098 (ਚਾਈਲਡ ਹੈਲਪਲਾਈਨ) ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਗਿਆ
ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਅਣਚਾਹੀ ਘਟਨਾ, ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਅਪਰਾਧਾਂ ਨੂੰ ਰੋਕਿਆ ਜਾ ਸਕੇ