ਸੰਗਰੂਰ ਜੇਲ੍ਹ ’ਚ ਕੈਦੀਆਂ ’ਚ ਹੋਈ ਝੜਪ, ਦੋ ਦੀ ਮੌਤ, ਦੋ ਜ਼ਖ਼ਮੀ
ਸੰਗਰੂਰ, 20 ਅਪ੍ਰੈਲ, 2024: ਪੰਜਾਬ ਦੀ ਸੰਗਰੂਰ ਜੇਲ੍ਹ ਵਿਚ ਕੈਦੀਆਂ ਵਿਚਕਾਰ ਸ਼ੁੱਕਰਵਾਰ ਦੀ ਰਾਤ ਨੂੰ ਝੜਪ ਹੋ ਗਈ ਜਿਸ ਵਿਚ ਦੋ ਕੈਦੀਆਂ ਦੀ ਮੌਤ ਹੋ ਗਈ ਤੇ ਦੋ ਹੋਰ ਜ਼ਖ਼ਮੀ ਹੋ ਗਏ।
ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਦੀ ਹਾਲਤ ਵੀ ਗੰਭੀਰ ਹੈ ਤੇ ਉਹਨਾਂ ਨੂੰ ਇਲਾਜ ਲਈ ਪਟਿਆਲਾ ਭੇਜਿਆ ਗਿਆ ਹੈ।
ਕੁੱਲ ਚਾਰ ਮਰੀਜ਼ਾਂ ਨੂੰ ਜੇਲ੍ਹ ਵਿਚੋਂ ਹਸਪਤਾਲ ਲਿਆਂਦਾ ਗਿਆ ਸੀ ਜਿਸ ਵਿਚੋਂ ਦੋ ਦੀ ਮੌਤ ਹੋ ਚੁੱਕੀ ਸੀ ਤੇ ਦੋ ਗੰਭੀਰ ਜ਼ਖ਼ਮੀ ਹਨ।
ਹੋਰ ਵੇਰਵਿਆਂ ਦੀ ਉਡੀਕ ਹੈ..