ਰੂਪਨਗਰ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲੀਸ ਨੇ "ਕਾਰਡਨ ਐਂਡ ਸਰਚ ਓਪਰੇਸ਼ਨ" ਤਹਿਤ ਕੀਤੀ ਵੱਡੀ ਕਾਰਵਾਈ
ਜ਼ਿਲ੍ਹੇ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ - ਐੱਸ.ਐੱਸ.ਪੀ.
ਰੂਪਨਗਰ, 01 ਮਈ: ਅਗਾਮੀ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾ ਖਿਲਾਫ ਸਪੈਸ਼ਲ "ਕਾਰਡਨ ਐਂਡ ਸਰਚ ਓਪਰੇਸ਼ਨ" ਚਲਾਇਆ ਗਿਆ। ਇਸ ਓਪਰੇਸ਼ਨ ਦੌਰਾਨ ਜ਼ਿਲ੍ਹੇ ਵਿੱਚ ਪੈਂਦੇ ਸੰਵੇਦਨਸ਼ੀਲ ਸਥਾਨਾਂ, ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਹੀਕਲਾਂ ਦੀ ਅਸਰਦਾਰ ਢੰਗ ਨਾਲ ਚੈਕਿੰਗ ਕੀਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਓਪਰੇਸ਼ਨ ਦੌਰਾਨ 1 ਪਿਸਟਲ 32 ਬੋਰ, 2 ਜਿੰਦਾ ਕਾਰਤੂਸ, 1 ਦਾਤ, 40 ਗ੍ਰਾਮ ਹੈਰੋਇਨ ਅਤੇ 9000 ਐਮ.ਐਲ. ਦੇਸੀ ਸ਼ਰਾਬ ਬਰਾਮਦ ਕੀਤੀ ਗਈ ਤੇ ਇਸ ਸਬੰਧੀ ਵੱਖ-ਵੱਖ ਧਰਾਵਾਂ ਹੇਠ 2 ਮੁਕੱਦਮੇ ਦਰਜ ਕੀਤੇ ਗਏ ਅਤੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਵੱਲੋ 57 ਸ਼ੱਕੀ ਵਿਅਕਤੀਆਂ ਨੂੰ ਵੀ ਚੈਕ ਕੀਤਾ ਗਿਆ ਅਤੇ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲੇ 9 ਵਹੀਕਲਾਂ ਦੇ ਚਲਾਨ ਕੀਤੇ ਗਏ ਅਤੇ 3 ਵਹੀਕਲ ਬੰਦ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਇਸ ਓਪਰੇਸ਼ਨ ਵਿੱਚ 90 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ। ਸ. ਗੁਲਨੀਤ ਸਿੰਘ ਖੁਰਾਣਾ ਵੱਲੋਂ ਦੱਸਿਆ ਗਿਆ ਕਿ ਰੂਪਨਗਰ ਪੁਲਿਸ ਵੱਲੋਂ ਪਹਿਲਾ ਹੀ ਵਿਸ਼ੇਸ਼ ਮੁਹਿੰਮ ਆਰੰਭ ਕਰਕੇ ਰੋਜ਼ਾਨਾ ਹੀ ਗਸ਼ਤਾ, ਨਾਕਾਬੰਦੀਆ ਅਤੇ ਸਰਚ ਕਰਵਾ ਕੇ ਜਿੱਥੇ ਮਾੜੇ ਅਨਸਰਾ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉੱਥੇ ਹੀ ਨਸ਼ਿਆ ਦਾ ਧੰਦਾ ਕਰਨ ਵਾਲਿਆ ਵਿਰੁੱਧ ਮੁਕੱਦਮੇ ਦਰਜ ਕਰਕੇ ਬਰਾਮਦਗੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਕੋਈ ਕਾਨੂੰਨ ਵਿਰੋਧੀ ਕਾਰਵਾਈ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਰੂਪਨਗਰ ਪੁਲਿਸ ਵੱਲੋਂ ਵਿੱਢੀ ਗਈ ਇਸ ਮੁਹਿੰਮ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ।