ਗੁਰਦੁਆਰਾ ਸਾਹਿਬ ਮੱਥਾ ਟੇਕਣ ਆਈ ਭਾਜਪਾ ਉਮੀਦਵਾਰ ਅਨੀਤਾ ਸੋਮਨਾਥ ਦਾ ਕਿਸਾਨਾਂ ਵਲੋਂ ਤਿੱਖਾ ਵਿਰੋਧ, ਪੁੱਛੇ ਸਵਾਲ
ਰੋਹਿਤ ਗੁਪਤਾ
ਗੁਰਦਾਸਪੁਰ 2 ਮਈ 2024-ਆਪਣੀਆਂ ਮੰਗਾਂ ਅਤੇ ਸੰਘਰਸ਼ ਦੇ ਚਲਦਿਆਂ ਕਿਸਾਨ ਭਾਜਪਾ ਆਗੂਆਂ ਅਤੇ ਉਮੀਦਵਾਰਾਂ ਦਾ ਲਗਾਤਾਰ ਵਿਰੋਧ ਕਰ ਰਹੇ ਹਨ। ਅੱਜ ਫੇਰ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਕਿਸਾਨਾਂ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਆਈ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀ ਭਾਜਪਾ ਉਮੀਦਵਾਰ ਅਨੀਤਾ ਸੋਮਨਾਥ ਨੂੰ ਘੇਰ ਲਿਆ ਗਿਆ।
ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਅਨੀਤਾ ਸੋਮਨਾਥ ਘੁਮਾਣ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਆਈ ਤਾਂ ਕਿਸਾਨਾਂ ਕਾਲੇ ਕਾਲੇ ਝੰਡੇ ਦਿਖਾ ਕੇ ਕੇਂਦਰੀ ਮੰਤਰੀ ਸੋਮਨਾਥ ਅਤੇ ਉਹਨਾਂ ਦੀ ਪਤਨੀ ਅਨੀਤਾ ਸੋਮਨਾਥ ਕੋਲੋ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ ਗਏ। ਅਨੀਤਾ ਸੋਮਨਾਥ ਨੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।