ਅੰਮ੍ਰਿਤਪਾਲ ਸਿੰਘ ਦੀ ਸਹੁੰ ਚੁੱਕਣ ਦੀ ਤਰੀਕ ਤੈਅ
ਨਵੀਂ ਦਿੱਲੀ, 3 ਜੁਲਾਈ 2024- ਖਡੂਰ ਸਾਹਿਬ ਤੋਂ ਆਜ਼ਾਦ ਐਮ.ਪੀ ਅੰਮ੍ਰਿਤਪਾਲ ਸਿੰਘ ਦੀ ਸਹੁੰ ਚੁੱਕਣ ਦੀ ਤਰੀਕ ਤੈਅ ਹੋ ਗਈ ਹੈ। ਇਹ ਜਾਣਕਾਰੀ ਫਰੀਦਕੋਟ ਤੋਂ ਆਜ਼ਾਦ ਐਮ.ਪੀ. ਸਰਬਜੀਤ ਸਿੰਘ ਖਾਲਸਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ, 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਸਹੁੰ ਚੁੱਕਣਗੇ। ਸਪੀਕਰ ਨੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਦੀ ਆਗਿਆ ਦੇ ਦਿੱਤੀ ਹੈ।