ਇਸ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਵਿਚ 11 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 07 ਫਰਵਰੀ,2025 - ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਅਧਿਆਪਕਾਂ/ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਮਿਤੀ 11 ਫਰਵਰੀ, 2025 (ਦਿਨ ਮੰਗਲਵਾਰ) ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਸਥਾਨਾਂ 'ਤੇ ਕੱਢੇ ਜਾਣ ਵਾਲੇ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਲਈ ਜ਼ਿਲ੍ਹੇ ਦੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ ਵਿਚ ਮਿਤੀ 11 ਫਰਵਰੀ 2025 ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਐਲੀਮੈਂਟਰੀ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਕੂਲਾਂ/ਕਾਲਜਾਂ ਵਿਚ ਇਹ ਹੁਕਮ ਤੁਰੰਤ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ।