ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਅਹਿਮ ਮੀਟਿੰਗ, ਇਨ੍ਹਾਂ ਵੱਡੇ ਫ਼ੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ
ਮਹਿਕ ਅਰੋੜਾ
21 ਜੂਨ 2025 : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਯਾਨੀ ਸ਼ਨੀਵਾਰ ਨੂੰ ਦੁਪਹਿਰ 1 ਵਜੇ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੇ ਚੰਡੀਗੜ੍ਹ ਸਥਿਤ ਸਰਕਾਰੀ ਨਿਵਾਸ 'ਤੇ ਬੁਲਾਈ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਪ੍ਰਸ਼ਾਸਕੀ ਸੁਧਾਰਾਂ ਅਤੇ ਜਨਤਕ ਹਿੱਤਾਂ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ 'ਤੇ ਫੈਸਲਾ ਲਿਆ ਜਾ ਸਕਦਾ ਹੈ।
ਇਹਨਾਂ ਫੈਸਲਿਆਂ ਨੂੰ ਦਿੱਤੀ ਜਾ ਸਕਦੀ ਹੈ ਪ੍ਰਵਾਨਗੀ :
- ਸੂਬੇ ਵਿੱਚ ਨਵੀਆਂ ਨੀਤੀਆਂ ਸਬੰਧੀ ਵੱਡਾ ਐਲਾਨ ਹੋ ਸਕਦਾ ਹੈ
- ਨੌਜਵਾਨਾਂ ਦੇ ਰੁਜ਼ਗਾਰ ਨਾਲ ਸਬੰਧਤ ਪ੍ਰਸਤਾਵਾਂ 'ਤੇ ਚਰਚਾ ਸੰਭਵ ਹੈ।
- ਕਿਸਾਨਾਂ ਅਤੇ ਬਿਜਲੀ ਦਰਾਂ ਸੰਬੰਧੀ ਇੱਕ ਨਵੀਂ ਯੋਜਨਾ ਆ ਸਕਦੀ ਹੈ
- ਸਿੱਖਿਆ ਅਤੇ ਸਿਹਤ ਪ੍ਰਣਾਲੀ ਵਿੱਚ ਬਦਲਾਅ ਸੰਬੰਧੀ ਪੇਸ਼ਕਾਰੀ ਸੰਭਵ ਹੈ।
ਮੀਟਿੰਗ ਨੂੰ ਲੈ ਕੇ ਅਧਿਕਾਰੀਆਂ ਨੂੰ ਅਲਰਟ ਮੋਡ 'ਤੇ ਰੱਖਿਆ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਕੁਝ ਵਿਭਾਗੀ ਫੇਰਬਦਲ ਅਤੇ ਬਜਟ ਪ੍ਰਸਤਾਵ ਵੀ ਏਜੰਡੇ ਵਿੱਚ ਸ਼ਾਮਲ ਹਨ। ਮੁੱਖ ਮੰਤਰੀ ਖੁਦ ਇਸ ਮੀਟਿੰਗ ਦੀ ਨਿਗਰਾਨੀ ਕਰ ਰਹੇ ਹਨ।
MA