ਚਰਸ ਅਤੇ 52 ਬੋਤਲਾਂ ਦੇਸੀ ਸ਼ਰਾਬ ਸਮੇਤ 2 ਗ੍ਰਿਫਤਾਰ
- ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ - ਐੱਸਐੱਸਪੀ
ਰੂਪਨਗਰ, 21 ਜੂਨ 2025: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਅਤੇ ਐਕਸਾਇਜ਼ ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 111 ਗ੍ਰਾਮ ਚਰਸ ਅਤੇ 52 ਬੋਤਲਾਂ ਸ਼ਰਾਬ ਦੇਸੀ ਬ੍ਰਾਮਦ ਕੀਤੀਆਂ ਗਈਆਂ।
ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਦਰ ਰੂਪਨਗਰ ਵੱਲੋਂ ਸਿਵਗੋਰਵ ਵਾਰਡ ਨੰਬਰ 9 ਥਾਣਾ ਸਿਟੀ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 111 ਗ੍ਰਾਮ ਚਰਸ ਬ੍ਰਾਮਦ ਕੀਤੀ ਗਈ ਅਤੇ ਉਸ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ। ਇਸ ਤੋਂ ਇਲਾਵਾ ਥਾਣਾ ਨੰਗਲ ਵੱਲੋ ਅਵਤਾਰ ਸਿੰਘ ਉਰਫ ਪੱਪੂ ਵਾਸੀ ਪਿੰਡ ਭਨਾਮ ਥਾਣਾ ਨੰਗਲ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 52 ਬੋਤਲਾ ਸ਼ਰਾਬ ਦੇਸੀ ਬ੍ਰਾਮਦ ਕੀਤੀਆਂ ਗਈਆਂ ਅਤੇ ਉਸ ਖਿਲਾਫ ਐਕਸਾਇਜ਼ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ।
ਉਨ੍ਹਾਂ ਅੱਗੇ ਦੱਸਿਆਂ ਕਿ ਪ੍ਰੋਜੇਕਟ 'ਸੰਪਰਕ' ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾ ਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੰਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾ ਦੇ ਸੁਝਾਅ ਵੀ ਲਏ ਗਏ।
ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।