ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਸਾਫ਼ਟਵੇਅਰ ਇੰਜੀਨੀਅਰ ਕਾਬੂ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ 18 ਜੁਲਾਈ 2025: ਦਰਬਾਰ ਸਾਹਿਬ ਅੰਮ੍ਰਿਤਸਰ ਨੂੰ ਬੰਬ ਨਾਲ ਉਡਾਉਣ ਦੀ ਕਥਿਤ ਤੌਰ ਤੇ ਧਮਕੀ ਦੇਣ ਵਾਲੇ ਸਾਫ਼ਟਵੇਅਰ ਇੰਜੀਨੀਅਰ ਨੂੰ ਕਾਬੂ ਕਰਨ ਦਾ ਦਾਅਵਾ ਅੰਮ੍ਰਿਤਸਰ ਪੁਲਿਸ ਨੇ ਕੀਤਾ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਦਾ ਨਾਮ ਸ਼ੁਭਮ ਦੂਬੇ ਹੈ।
ਪੁਲਿਸ ਅਨੁਸਾਰ ਸ਼ੁਭਮ ਸਾਫ਼ਟਵੇਅਰ ਇੰਜੀਨੀਅਰ ਹੈ ਅਤੇ ਦੋ ਕੰਪਨੀਆਂ ਵਿੱਚ ਕੰਮ ਕਰ ਚੁੱਕਿਆ ਹੈ। ਕਮਿਸ਼ਨਰ ਭੁੱਲਰ ਨੇ ਕਿਹਾ ਕਿ, ਇਸ ਸਮੇਂ ਸ਼ੁਭਮ ਵੇਹਲਾ (ਬੇਰੁਜ਼ਗਾਰ) ਸੀ। ਉਨ੍ਹਾਂ ਕਿਹਾ ਕਿ ਸਿਰਫ਼ ਪੁੱਛਗਿੱਛ ਲਈ ਸ਼ੁਭਮ ਨੂੰ ਹਿਰਾਸਤ ਵਿੱਚ ਲਿਆ ਹੈ, ਬਾਕੀ ਜਿਹੜੀਆਂ ਕੰਪਨੀਆਂ ਵਿੱਚ ਉਸਨੇ ਕੰਮ ਕੀਤਾ ਹੈ, ਉੱਥੋਂ ਵੀ ਪੁੱਛਗਿੱਛ ਕੀਤੀ ਜਾਵੇਗੀ।