ਹਾਈਵੇ ਤੇ ਬਣਿਆ ਡਾ. ਭੀਮ ਰਾਓ ਅੰਬੇਦਕਰ ਦਾ ਬੁੱਤ ਲੋਕ ਅਰਪਿਤ
ਰੋਹਿਤ ਗੁਪਤਾ
ਗੁਰਦਾਸਪੁਰ , 12 ਅਕਤੂਬਰ 2025 : ਅਮ੍ਰਿਤਸਰ ਪਠਾਨਕੋਟ ਹਾਈਵੇ ਤੇ ਦੀਨਾਨਗਰ ਦੇ ਝੰਡੇਚੱਕ ਬਾਈਪਾਸ ਵਿਖੇ ਪ੍ਰਸ਼ਾਸ਼ਨ ਵੱਲੋਂ ਸਥਾਪਿਤ ਕੀਤੇ ਗਏ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਤੋਂ ਪਰਦਾ ਹਟਾਉਣ ਦੀ ਰਸਮ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਅਦਾ ਕੀਤੀ। ਜਿਨ੍ਹਾਂ ਨੇ ਬੁੱਤ ਤੋਂ ਪਰਦਾ ਹਟਾ ਕੇ ਭਾਰਤ ਸੰਵਿਧਾਨ ਨਿਰਮਾਤਾ ਦਾ ਬੁੱਤ ਲੋਕ ਅਰਪਿਤ ਕੀਤਾ।ਇਸ ਮੌਕੇ ਤੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਸਿਰਫ ਦੱਬੇ ਕੁਚਲੇ ਅਤੇ ਸਮਾਜ ਦੇ ਲਿਤਾੜੇ ਹੋਏ ਲੋਕਾਂ ਦੇ ਹੀ ਮਸੀਹਾ ਨਹੀਂ ਸਨ ਸਗੋਂ ਉਹਨਾਂ ਦੀ ਸਮਾਜ ਅਤੇ ਸੰਵਿਧਾਨ ਨੂੰ ਬਹੁਤ ਵੱਡੀ ਦੇਣ ਹੈ। ਉਨ੍ਹਾਂ ਨੇ ਆਪਣਾ ਸਾਰਾ ਜੀਵਨ ਦਲਿਤ, ਸ਼ੋਸ਼ਿਤ ਤੇ ਕਮਜ਼ੋਰ ਵਰਗਾਂ ਨੂੰ ਉਚਿਤ ਥਾਂ ਦਿਵਾਉਣ ਲਈ ਹੀ ਨਹੀਂ ਲਾਇਆ ਸਗੋਂ ਆਪਣੇ ਜੀਵਨ ’ਚ ਸਮਾਜਿਕ, ਆਰਥਿਕ, ਰਾਜਨੀਤਕ, ਵਿੱਦਿਅਕ, ਧਾਰਮਿਕ, ਔਰਤਾਂ ਨੂੰ ਸਨਮਾਨ ਦਿਵਾਉਣ ਅਤੇ ਸੰਵਿਧਾਨਕ ਖੇਤਰਾਂ ’ਚ ਵੀ ਵਡਮੁੱਲੇ ਸੁਧਾਰਾਂ ਦੇ ਲੇਖੇ ਲਾਇਆ ਹੈ।