Big Breaking: ਅਕਾਲੀ ਦਲ ਨੂੰ ਵੱਡਾ ਝਟਕਾ! BJP 'ਚ ਸ਼ਾਮਲ ਹੋਇਆ ਇਹ ਸੀਨੀਅਰ ਲੀਡਰ
Babushahi Bureau
ਚੰਡੀਗੜ੍ਹ, 13 ਅਕਤੂਬਰ, 2025: ਸ਼੍ਰੋਮਣੀ ਅਕਾਲੀ ਦਲ (SAD) ਦੇ ਇੱਕ ਵੱਡੇ ਅਤੇ ਪੁਰਾਣੇ ਆਗੂ, ਜਗਦੀਪ ਸਿੰਘ ਚੀਮਾ, ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਹਨ। ਇਸ ਕਦਮ ਨੂੰ ਅਕਾਲੀ ਦਲ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ, ਕਿਉਂਕਿ ਚੀਮਾ ਪਰਿਵਾਰ ਚਾਰ ਪੀੜ੍ਹੀਆਂ ਤੋਂ ਅਕਾਲੀ ਦਲ ਨਾਲ ਜੁੜਿਆ ਰਿਹਾ ਹੈ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਖੁਦ ਪਾਰਟੀ ਦੀ ਮੈਂਬਰਸ਼ਿਪ ਦਿਵਾਈ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਖੁਦ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਇਸ ਮੌਕੇ 'ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਸਨ
ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਹਾਲ ਹੀ ਵਿੱਚ ਅਕਾਲੀ ਦਲ ਨੇ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸਮਰਥਕਾਂ ਸਮੇਤ BJP ‘ਚ ਸ਼ਾਮਲ ਹੋਣ ਦਾ ਫੈਸਲਾ ਲਿਆ।
ਜਗਦੀਪ ਸਿੰਘ ਚੀਮਾ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਇੰਚਾਰਜ ਰਹਿ ਚੁੱਕੇ ਹਨ। ਉਹ 2012 ਵਿੱਚ ਅਮਲੋਹ ਹਲਕੇ ਤੋਂ ਤੇ 2022 ਵਿੱਚ ਫਤਿਹਗੜ੍ਹ ਸਾਹਿਬ ਹਲਕੇ ਤੋਂ ਵਿਧਾਨਸਭਾ ਦੀ ਚੋਣ ਲੜ ਚੁੱਕੇ ਹਨ।
