Big Breaking : CM Mann ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਅੱਗੇ ਹੋਏ ਪੇਸ਼
ਅੰਮ੍ਰਿਤਸਰ, 15 ਜਨਵਰੀ 2026- ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਨੰਗੇ ਪੈਰੀਂ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵੱਲ ਗਏ ਅਤੇ ਅਪਣਾ ਸਪਸ਼ਟੀਕਰਨ ਜੱਥੇਦਾਰ ਨੂੰ ਸੌਂਪਿਆ। ਜਥੇਦਾਰ ਕੁਲਦੀਪ ਸਿੰਘ ਗੜਗੱਜ ਵੀ ਅਕਾਲ ਤਖ਼ਤ ਪਹੁੰਚੇ। 'ਆਪ' ਵਿਧਾਇਕ ਕੁਲਦੀਪ ਧਾਲੀਵਾਲ ਨੇ ਪੇਸ਼ੀ ਬਾਰੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਪੇਸ਼ੀ ਅੱਜ (15 ਜਨਵਰੀ) ਨੂੰ ਸਮਾਪਤ ਹੋ ਗਈ। ਉਨ੍ਹਾਂ ਨੇ ਲਗਭਗ 45 ਮਿੰਟ ਅੰਦਰ ਬਿਤਾਏ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਨੂੰ ਉਨ੍ਹਾਂ ਦੇ ਬਿਆਨਾਂ 'ਤੇ ਸਪੱਸ਼ਟੀਕਰਨ ਦੇ ਦਿੱਤਾ ਹੈ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਦੇ ਸਨਮੁਖ ਪੇਸ਼ ਹੋਣ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਸਿੱਖ ਰਹਿਤ ਮਰਯਾਦਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚਿੱਠਿਆਂ ਨਾਲ ਸਬੰਧਤ ਮਾਸਿਕ ਗੁਰਦੁਆਰਾ ਗਜ਼ਟ ਰਸਾਲੇ ਦੀ ਕਾਪੀ ਵੀ ਦਿੱਤੀ ਗਈ।

Click to Follow Babushahi Facebook Page →