ਪੀਐਮ ਨਰਿੰਦਰ ਮੋਦੀ ਪਹਿਲੀ ਫਰਵਰੀ ਨੂੰ ਪੰਜਾਬ ਆਉਣਗੇ
ਬਾਬੂਸ਼ਾਹੀ ਬਿਊਰੋ
ਚੰਡੀਗੜ, 27 ਜਨਵਰੀ, 2026: PM ਨਰਿੰਦਰ ਮੋਦੀ ਆਉਂਦੀ 1 ਫਰਵਰੀ ਨੂੰ ਪੰਜਾਬ ਦੇ ਦੌਰੇ 'ਤੇ ਆ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਉਹ ਜਲੰਧਰ ਸਥਿਤ ਦੋਆਬਾ ਖੇਤਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਸਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ। ਇਹ ਪਤਾ ਲੱਗਾ ਹੈ ਕਿ ਉਹ ਸੰਤ ਨਿਰੰਜਨ ਸਿੰਘ ਨਾਲ ਮੁਲਾਕਾਤ ਕਰਨਗੇ। ਇਸ ਸਬੰਧੀ ਰਵਨੀਤ ਬਿੱਟੂ ਨੇ ਪੀ ਸਪਸ਼ਟ ਕੀਤਾ ਹੈ ਕਿ ਪ੍ਰਧਾਨ ਮੰਤਰੀ ਪੰਜਾਬ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਪਹਿਲੀ ਫ਼ਰਵਰੀ ਨੂੰ ਸ਼ਾਮ ਚਾਰ ਵਜੇ ਦੇ ਕਰੀਬ ਪੰਜਾਬ ਪਹੁੰਚਣਗੇ।