Big Breaking- ਸੰਗਰੂਰ 'ਚ ਸ਼੍ਰੀ ਸੀਮਿੰਟ ਪਲਾਂਟ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ, CLU ਰੱਦ
ਸੁਖਮਿੰਦਰ ਭੰਗੂ
ਸੰਗਰੂਰ/ਨਵੀਂ ਦਿੱਲੀ 17 ਫਰਵਰੀ 2026- ਪੰਜਾਬ ਦੇ ਵਾਤਾਵਰਣ ਪ੍ਰੇਮੀਆਂ, ਕਿਸਾਨਾਂ ਅਤੇ ਇਲਾਕਾ ਨਿਵਾਸੀਆਂ ਲਈ ਇੱਕ ਬਹੁਤ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਲੰਬੇ ਸਮੇਂ ਤੋਂ ਚੱਲ ਰਹੇ ਸੰਘਰਸ਼ ਨੂੰ ਵੱਡੀ ਕਾਮਯਾਬੀ ਮਿਲੀ ਹੈ, ਜਦੋਂ ਭਾਰਤ ਦੀ ਸਰਵਉੱਚ ਅਦਾਲਤ (Supreme Court) ਨੇ ਸੰਗਰੂਰ ਜ਼ਿਲ੍ਹੇ ਵਿੱਚ ਸ਼੍ਰੀ ਸੀਮਿੰਟ (Shree Cement) ਪਲਾਂਟ ਸਥਾਪਤ ਕਰਨ ਲਈ ਦਿੱਤੀ ਗਈ CLU (Change of Land Use) ਦੀ ਮਨਜ਼ੂਰੀ ਨੂੰ ਰੱਦ ਕਰ ਦਿੱਤਾ ਹੈ।
ਅਦਾਲਤ ਦੇ ਇਸ ਫੈਸਲੇ ਨਾਲ ਖੇਤਰ ਦੇ ਵਾਤਾਵਰਣ ਅਤੇ ਭੂਮੀਗਤ ਪਾਣੀ ਨੂੰ ਵੱਡਾ ਖਤਰਾ ਟਲ ਗਿਆ ਹੈ। ਸਥਾਨਕ ਕਿਸਾਨਾਂ ਵੱਲੋਂ ਜ਼ਮੀਨ ਗ੍ਰਹਿਣ ਕਰਨ ਅਤੇ ਪ੍ਰਦੂਸ਼ਣ ਫੈਲਣ ਦੇ ਡਰੋਂ ਇਸ ਪਲਾਂਟ ਦਾ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਸੀ। ਸੁਪਰੀਮ ਕੋਰਟ ਨੇ ਪ੍ਰਕਿਰਿਆ ਵਿੱਚ ਕਮੀਆਂ ਪਾਏ ਜਾਣ ਤੋਂ ਬਾਅਦ ਇਹ ਇਤਿਹਾਸਕ ਫੈਸਲਾ ਸੁਣਾਇਆ ਹੈ। ਇਸ ਫੈਸਲੇ ਨੂੰ ਪੰਜਾਬ ਵਿੱਚ ਲੋਕ ਸ਼ਕਤੀ ਅਤੇ ਵਾਤਾਵਰਣ ਦੀ ਰਾਖੀ ਲਈ ਇੱਕ ਮੀਲ ਪੱਥਰ ਵਜੋਂ ਦੇਖਿਆ ਜਾ ਰਿਹਾ ਹੈ।