ਫਗਵਾੜਾ: ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਨਾਲ ਪੰਜਾਬ ਪੁਲਿਸ ਦੇ DSP ਦੀ ਮੌਤ
ਫਗਵਾੜਾ, 21 ਅਪ੍ਰੈਲ, 2026
ਫਗਵਾੜਾ ਦੇ ਪੁਲਿਸ ਕੁਆਰਟਰਾਂ ਵਿੱਚ ਅੱਜ ਇੱਕ ਬੇਹੱਦ ਦੁਖਦ ਅਤੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੰਜਾਬ ਪੁਲਿਸ ਦੇ ਇੱਕ ਡੀਐਸਪੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਅਧਿਕਾਰੀ ਦੀ ਪਛਾਣ 55 ਸਾਲਾ ਯੋਗੇਸ਼ ਸ਼ਰਮਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਡੀਐਸਪੀ ਯੋਗੇਸ਼ ਸ਼ਰਮਾ ਆਪਣੇ ਪੁਲਿਸ ਕੁਆਰਟਰ ਵਿੱਚ ਆਪਣਾ ਪਿਸਤੌਲ ਸਾਫ਼ ਕਰ ਰਹੇ ਸਨ, ਇਸੇ ਦੌਰਾਨ ਅਚਾਨਕ ਗੋਲੀ ਚੱਲਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮੱਚ ਗਿਆ ਅਤੇ ਉੱਚ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚ ਗਏ। ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਘਟਨਾ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੁਖਦਾਈ ਘਟਨਾ ਨਾਲ ਸਮੁੱਚੇ ਪੁਲਿਸ ਵਿਭਾਗ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
Click to Follow Babushahi Facebook Page →