ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਸਿੰਘ ਨੇ ਦਰਜ ਕਰਾਏ ਬਿਆਨ
Ravi Jakhu/ ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ, 11 ਜੂਨ: ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਵਧ ਸਕਦੀਆਂ ਹਨ। ਇਸ ਸੰਗੀਨ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਪਣਾ ਅਹਿਮ ਬਿਆਨ ਦਰਜ ਕਰਵਾਇਆ ਹੈ।
ਗਿਆਨੀ ਰਘਬੀਰ ਸਿੰਘ ਨੇ 'ਸਿੱਟ' (SIT) ਸਾਹਮਣੇ ਵੱਡਾ ਖੁਲਾਸਾ ਕਰਦਿਆਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ ਹੋ ਕੇ ਬਹਿਬਲ ਕਲਾਂ ਗੋਲੀਕਾਂਡ ਦੀ ਪੂਰੀ ਜ਼ਿੰਮੇਵਾਰੀ ਖ਼ੁਦ ਕਬੂਲ ਕੀਤੀ ਸੀ। ਜਥੇਦਾਰ ਅਨੁਸਾਰ, ਸੁਖਬੀਰ ਬਾਦਲ ਵੱਲੋਂ ਕੀਤੇ ਗਏ ਇਸ ਗੁਨਾਹ ਦੇ ਕਬੂਲਨਾਮੇ ਦੀ ਪੂਰੀ ਵੀਡੀਓ ਰਿਕਾਰਡਿੰਗ ਇਸ ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਰਿਕਾਰਡ ਕੋਲ ਸੁਰੱਖਿਅਤ ਮੌਜੂਦ ਹੈ।
ਆਪਣੇ ਬਿਆਨ ਵਿੱਚ ਗਿਆਨੀ ਰਘਬੀਰ ਸਿੰਘ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਇੱਕ ਡੂੰਘੀ ਸਾਜ਼ਿਸ਼ ਤਹਿਤ ਹੀ ਸੁਖਬੀਰ ਸਿੰਘ ਬਾਦਲ ਨੇ ਸ਼ਾਂਤਮਈ ਧਰਨਾ ਦੇ ਰਹੇ ਨਿਹੱਥੇ ਅਤੇ ਬੇਕਸੂਰ ਲੋਕਾਂ ‘ਤੇ ਗੋਲੀਆਂ ਚਲਵਾਈਆਂ ਸਨ।
- Download Babushahi App
-
-