Modi ਅਤੇ ਕੈਨੇਡੀਅਨ PM ਦੀ ਇਟਲੀ 'ਚ ਮੁਲਾਕਾਤ 'ਚ ਕੀ ਗਲ ਹੋਈ ? ਦੱਸਿਆ ਜਸਟਿਨ ਟਰੂਡੋ ਨੇ
ਬਾਰੀ (ਇਟਲੀ), 16 ਜੂਨ 2024 : ਭਾਰਤ ਅਤੇ ਕੈਨੇਡਾ ਦਰਮਿਆਨ ਚੱਲ ਰਹੇ ਕੂਟਨੀਤਕ ਤਣਾਅ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਟਲੀ ਵਿੱਚ ਮੁਲਾਕਾਤ ਕੀਤੀ। ਮੌਕਾ ਸੀ ਜੀ-7 ਸੰਮੇਲਨ ਦਾ।
ਪੀਐਮ ਮੋਦੀ ਨੇ ਟਰੂਡੋ ਨਾਲ ਮੁਲਾਕਾਤ ਦੀ ਤਸਵੀਰ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਸੀ। ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਕੈਨੇਡੀਅਨ ਪੀਐਮ ਨੇ ਕਿਹਾ ਕਿ ਜੀ-7 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਮੁਲਾਕਾਤ ਚੰਗੀ ਰਹੀ। ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਚੋਣਾਂ ਜਿੱਤਣ ਅਤੇ ਦੁਬਾਰਾ ਪ੍ਰਧਾਨ ਮੰਤਰੀ ਬਣਨ 'ਤੇ ਵਧਾਈ ਦਿੱਤੀ। ਸਾਡੇ ਵਿਚਕਾਰ ਕੁਝ ਬਹੁਤ ਹੀ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਹੋਈ ਹੈ। ਅਸੀਂ ਉਨ੍ਹਾਂ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨ ਲਈ ਤਿਆਰ ਹਾਂ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ 'ਤੇ ਜਸਟਿਨ ਟਰੂਡੋ ਦੇ ਹੱਥ ਮਿਲਾਉਣ ਦੀ ਤਸਵੀਰ ਪੋਸਟ ਕੀਤੀ। ਜਿਸ ਵਿੱਚ ਕਿਹਾ ਗਿਆ ਸੀ, "G7 ਸੰਮੇਲਨ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਕੀਤੀ।" https://www.livehindustan.com/