← Go Back
ਗੁਰਪਤਵੰਤ ਪੰਨੂ ਨੂੰ ਮਾਰਨ ਦੀ ਸਾਜ਼ਿਸ਼ ਰਚਣ ਵਾਲੇ ਭਾਰਤੀ ਨਿਖਿਲ ਗੁਪਤਾ ਨੂੰ ਅਮਰੀਕਾ ਲਿਆਂਦਾ ਵਾਸ਼ਿੰਗਟਨ, 17 ਜੂਨ, 2024: ਸਿੱਖਸ ਫਾਰ ਜਸਟਿਸ (ਐਸ ਐਫ ਜੇ) ਦੇ ਆਗੂ ਗੁਰਪਤਵੰਤ ਪੰਨੂ ਦਾ ਕਤਲ ਕਰਨ ਦੀ ਸਾਜ਼ਿਸ਼ ਰਚਣ ਵਾਲੇ ਭਾਰਤੀ ਨਿਖਿਲ ਗੁਪਤਾ ਨੂੰ ਚੈਕ ਗਣਰਾਜ ਤੋਂ ਅਮਰੀਕਾ ਲਿਆਂਦਾ ਗਿਆ ਹੈ। ਇਹ ਪ੍ਰਗਟਾਵਾ ਵਾਸ਼ਿੰਗਟਨ ਪੋਸਟ ਅਤੇ ਐਨ ਡੀ ਟੀ ਵੀ ਸਮੇਤ ਵੱਖ-ਵੱਖ ਮੀਡੀਆ ਰਿਪੋਰਟਸ ਵਿਚ ਕੀਤਾ ਗਿਆ ਹੈ। ਇਹਨਾਂ ਰਿਪੋਰਟ ਮੁਤਾਬਕ ਨਿਖਿਲ ਗੁਪਤਾ ਨੂੰ ਫੈਡਰਲ ਮੈਟਰੋਪੋਲੀਟਨ ਡਿਟੈਂਸ਼ਨ ਸੈਂਟਰ ਬਰੂਕਲਿਨ ਵਿਚ ਰੱਖਿਆ ਗਿਆ ਹੈ ਤੇ ਉਸਨੂੰ ਸੋਮਵਾਰ ਨੂੰ ਨਿਊਯਾਰਕ ਵਿਚ ਅਦਾਲਤ ਵਿਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।
Total Responses : 20887