CM Mann ਦੀ ਸੇਹਤ ਠੀਕ ਪਰ ਅਜੇ ਰਹਿਣਗੇ ਹਸਪਤਾਲ ਚ ਹੀ -ਕੁਝ ਟੈਸਟ ਅਤੇ ਰਿਪਰੋਟਾਂ ਬਾਕੀ
ਚੰਡੀਗੜ੍ਹ, 26 ਸਤੰਬਰ 2024 -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਿਨ੍ਹਾਂ ਨੂੰ ਰੈਗੂਲਰ ਚੈਕਅੱਪ ਲਈ ਫੋਰਟਿਸ ਹਸਪਤਾਲ 'ਚ ਦਾਖਲ ਕਰਾਇਆ ਗਿਆ ਸੀ ਉਨ੍ਹਾਂ ਦੀ ਸੇਹਤ ਠੀਕ ਹੈ ਪਰ ਅਜੇ ਡਾਕਟਰਾਂ ਦੀ ਦੇਖ ਰੇਖ ਹੇਠ ਉਨ੍ਹਾਂ ਨੂੰ ਹਸਪਤਾਲ ਵਿੱਚ ਹੀ ਰੱਖਿਆ ਗਿਆ ਹੈ ।
ਡਾਕਟਰਾਂ ਅਨੁਸਾਰ ਵੱਖ-ਵੱਖ ਤਰ੍ਹਾਂ ਦੇ ਟੈਸਟਾਂ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ।
ਡਾਕਟਰਾਂ ਦਾ ਕਹਿਣਾ ਹੈ ਕਿ ਫਿਲਹਾਲ ਮੁੱਖ ਮੰਤਰੀ ਬਿਲਕੁਲ ਠੀਕ ਹਨ ਅਤੇ ਉਨ੍ਹਾਂ ਨੂੰ ਕੋਈ ਖਾਸ ਸਮੱਸਿਆ ਨਹੀਂ ਹੈ। ਡਾਕਟਰਾਂ ਨੇ ਆਪਣੀ ਜਾਂਚ 'ਚ ਪਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਫੇਫੜਿਆਂ ਦੀ ਇੱਕ ਅੰਤੜੀ 'ਚ ਸੋਜ ਦੇ ਲੱਛਣ ਹਨ, ਜਿਸ ਕਾਰਨ ਦਿਲ 'ਤੇ ਦਬਾਅ ਬਣ ਰਿਹਾ ਹੈ, ਜਿਸ ਕਾਰਨ ਬਲੱਡ ਪ੍ਰੈਸ਼ਰ 'ਚ ਉਤਰਾਅ-ਚੜ੍ਹਾਅ ਆਉਣ ਲੱਗਦਾ ਹੈ, ਇਸ ਸਬੰਧੀ ਕੁਝ ਹੋਰ ਜਾਂਚ ਹੋਣੀ ਬਾਕੀ ਹੈ ਅਤੇ ਕੁਝ ਹੋਰ ਖੂਨ ਦੇ ਟੈਸਟ ਕੀਤੇ ਗਏ ਹਨ, ਜਿਨ੍ਹਾਂ ਦੀਆਂ ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ, ਇਸ ਲਈ ਪੂਰੀ ਰਾਤ ਮੁੱਖ ਮੰਤਰੀ ਡਾਕਟਰਾਂ ਦੀ ਦੇਖ-ਰੇਖ ਵਿਚ ਰਹਿਣਗੇ ਅਤੇ ਕੱਲ੍ਹ ਸਵੇਰੇ ਰਿਪੋਰਟਾਂ ਨੂੰ ਦੇਖ ਕੇ ਕੋਈ ਫੈਸਲਾ ਲੈਣਗੇ .