ਨੇਪਾਲ ਵਿੱਚ 4.8 ਤੀਬਰਤਾ ਦੇ ਭੂਚਾਲ ਦੇ ਝਟਕੇ
ਜਾਨੀ-ਮਾਲੀ ਨੁਕਸਾਨ ਤੋਂ ਬਚਾਅ
ਨੇਪਾਲ : ਅੱਜ ਸਵੇਰੇ ਨੇਪਾਲ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਤਗੜੇ ਝਟਕਿਆਂ ਨਾਲ ਧਰਤੀ ਹਿੱਲ ਗਈ। ਸਵੇਰੇ ਕਰੀਬ 4 ਵਜੇ ਮਹਿਸੂਸ ਹੋਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.8 ਮਾਪੀ ਗਈ। ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ (ਐਨਸੀਐਸ) ਅਤੇ ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ (ਯੂਐਸਜੀਐਸ) ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।
ਭੂਚਾਲ ਦਾ ਕੇਂਦਰ ਨੇਪਾਲ ਦੇ ਜੁਮਲਾ ਜ਼ਿਲ੍ਹੇ ਵਿੱਚ ਧਰਤੀ ਤੋਂ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸਥਿਤ ਸੀ। ਭਾਵੇਂ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ, ਪਰ ਭੂਚਾਲ ਦੇ ਝਟਕਿਆਂ ਕਾਰਨ ਲੋਕ ਡਰੇ ਹੋਏ ਹਨ। ਜ਼ਿਆਦਾਤਰ ਲੋਕ ਘਰ ਛੱਡ ਕੇ ਬਾਹਰ ਨਿਕਲ ਆਏ।
ਇਸ ਤਰ੍ਹਾਂ ਦੇ ਭੂਚਾਲ ਲੋਕਾਂ ਦੇ ਮਨ ਵਿੱਚ ਸਾਲ 2023 ਦੇ ਉਸ ਭਿਆਨਕ ਭੂਚਾਲ ਦੀ ਯਾਦ ਤਾਜ਼ਾ ਕਰ ਦਿੰਦੇ ਹਨ ਜਿਸ ਨੇ ਨੇਪਾਲ ਵਿੱਚ 70 ਤੋਂ ਵੱਧ ਜਾਨਾਂ ਲੈ ਲਈਆਂ ਸਨ।