ਟਰੰਪ ਨੇ ਕੈਨੇਡਾ 'ਤੇ 35% ਟੈਰਿਫ ਲਗਾਉਣ ਦਾ ਕੀਤਾ ਐਲਾਨ
ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਤੋਂ ਆਉਣ ਵਾਲੀਆਂ ਵਸਤਾਂ 'ਤੇ 35% ਟੈਰਿਫ ਲਗਾਉਣ ਦਾ ਐਲਾਨ ਕੀਤਾ। ਇਹ ਟੈਰਿਫ 1 ਅਗਸਤ, 2025 ਤੋਂ ਅਮਰੀਕਾ ਵਿੱਚ ਦਾਖਲ ਹੋਣ ਵਾਲੇ ਕੈਨੇਡੀਅਨ ਉਤਪਾਦਾਂ 'ਤੇ ਲਾਗੂ ਹੋਵੇਗਾ। ਟਰੰਪ ਨੇ ਇਹ ਵਾਧਾ ਕੈਨੇਡਾ ਦੀ ਜਵਾਬੀ ਕਾਰਵਾਈ ਅਤੇ ਚੱਲ ਰਹੇ ਵਪਾਰਕ ਰੁਕਾਵਟਾਂ ਦੇ ਜਵਾਬ ਵਿੱਚ ਕੀਤਾ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਕੈਨੇਡਾ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹ ਬਦਲੇ ਵਿੱਚ ਟੈਰਿਫ ਵਧਾਉਣ ਦਾ ਫੈਸਲਾ ਕਰਦਾ ਹੈ ਤਾਂ ਅਮਰੀਕੀ ਟੈਰਿਫ ਵੀ ਉਸੇ ਮਾਤਰਾ ਵਿੱਚ ਵਧਾ ਦਿੱਤੇ ਜਾਣਗੇ।