ਲੁਧਿਆਣਾ : 06 ਫ਼ਰਵਰੀ 2021 - ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇੇ ਸਮੂਹ ਮੈਂਬਰਾਂ ਵੱਲੋਂ ਅਕਾਡਮੀ ਦੇ ਜੀਵਨ ਮੈਂਬਰ ਡਾ. ਦਰਸ਼ਨ ਸਿੰਘ ਔਲਖ (ਬੜੀ) ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਨੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਦਰਸ਼ਨ ਬੜੀ ਥੀਏਟਰ ਅਦਾਕਾਰ, ਖੇਡ
ਕੁਮੈਂਟਰ ਅਤੇ ਬਹੁਤ ਹੀ ਨਿੱਘੇ ਸੁਭਾਅ ਦੇ ਮਿਲਣਸਾਰ ਇਨਸਾਨ ਸਨ।
ਜਨਰਲ ਸਕੱਤਰ ਡਾ. ਸੁੁਰਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਡਾ. ਦਰਸ਼ਨ ਬੜੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਵੈਟਰਨਰੀ ਯੂਨੀਵਰਸਿਟੀ, ਲੁਧਿਆਣਾ ਵਿਖੇ ਕਾਰਜਸ਼ੀਲ ਰਹੇ। ਡਾ. ਦਰਸ਼ਨ ਬੜੀ ਹੋਰਾਂ ਨੇ ਰੇਡੀਉ, ਟੀ. ਵੀ. ਅਤੇ ਫ਼ਿਲਮਾਂ ’ਚ ਕੰਮ ਤਾਂ ਕੀਤਾ ਪਰ ਆਪਣੀਆਂ ਸ਼ਰਤਾਂ ’ਤੇ। ਉਨ੍ਹਾਂ ਕਿਹਾ ਡਾ. ਦਰਸ਼ਨ ਬੜੀ ਦੇ ਸਦੀਵੀ ਵਿਛੋੜੇ ਨਾਲ ਪੰਜਾਬੀ ਸਾਹਿਤ ਜਗਤ, ਫ਼ਿਲਮ ਜਗਤ, ਰੰਗਮੰਚ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੇੇ ਸਮੇਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਾਬਕਾ ਪ੍ਰਧਾਨ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਸ. ਪ. ਸਿੰਘ, ਸੁਰਿੰਦਰ ਕੈਲੇ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਲਜ਼ਾਰ ਸਿੰਘ ਪੰਧੇਰ, ਖੁਸ਼ਵੰਤ ਸਿੰਘ ਬਰਗਾੜੀ, ਭੁਪਿੰਦਰ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਮਨਜਿੰਦਰ ਸਿੰਘ ਧਨੋਆ, ਡਾ. ਜਗਵਿੰਦਰ ਜੋਧਾ, ਤ੍ਰੈਲੋਚਨ ਲੋਚੀ, ਸ੍ਰੀ ਰਾਮ ਅਰਸ਼, ਭਗਵੰਤ ਰਸੂਲਪੁਰੀ, ਕਮਲਜੀਤ ਨੀਲੋਂ, ਜਸਵੀਰ ਝੱਜ, ਡਾ. ਸੁਦਰਸ਼ਨ ਗਾਸੋ, ਸੁਦਰਸ਼ਨ ਗਰਗ, ਤਰਸੇਮ, ਅਮਰਜੀਤ ਕੌਰ ਹਿਰਦੇ, ਸੁਰਿੰਦਰ ਨੀਰ, ਡਾ. ਵਨੀਤਾ, ਗੁਲਜ਼ਾਰ ਸਿੰਘ ਸ਼ੌਂਕੀ, ਪ੍ਰੇਮ ਸਾਹਿਲ, ਮੇਜਰ ਸਿੰਘ ਗਿੱਲ ਅਤੇ ਅਕਾਡਮੀ ਦੇ ਹੋਰ ਮੈਂਬਰ ਸ਼ਾਮਲ ਹਨ।