← ਪਿਛੇ ਪਰਤੋ
ਰਾਜਵੰਤ ਸਿੰਘ ਸ੍ਰੀ ਮੁਕਤਸਰ ਸਾਹਿਬ, 3 ਮਾਰਚ 2021-ਸ਼ਾਇਰਾ ਭੁਪਿੰਦਰ ਕੌਰ ਪ੍ਰੀਤ ਨੇ ਸਥਾਈ ਲੋਕ ਅਦਾਲਤ ਦੇ ਮੈਂਬਰ ਵਜੋਂ ਆਹੁਦਾ ਸੰਭਾਲ ਲਿਆ ਹੈ। ਇਸ ਮੌਕੇ ਚੇਅਰਮੈਨ ਗੁਰਨਾਮ ਸਿੰਘ, ਪਰਮਜੀਤ ਸਿੰਘ ਮਾਨ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਪ੍ਰੀਤ ਇਸ ਤੋਂ ਪਹਿਲਾਂ ਕਾਰਜਕਾਰੀ ਚੇਅਰਮੈਨ ਸਥਾਈ ਲੋਕ ਅਦਾਲਤ ਤਰਨਤਾਰਨ ਵਿਖੇ ਤਾਇਨਾਤ ਸਨ ਅਤੇ ਇਸ ਤੋਂ ਪਹਿਲਾਂ ਦਸ ਸਾਲ ਖਪਤਕਾਰ ਫੋਰਮ ਮੋਗਾ ਵਿਖੇ ਵੀ ਜ਼ਿੰਮੇਵਾਰੀ ਨਿਭਾ ਚੁੱਕੇ ਹਨ। ਸਾਹਿਤ ਖੇਤਰ ਵਿੱਚ ਪ੍ਰੀਤ ਹੁਣ ਕਵਿਤਾ ਤੇ ਅਨੁਵਾਦ ਦੀਆਂ ਕਰੀਬ ਦਰਜਨ ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਪਾ ਚੁੱਕੇ ਹਨ।
Total Responses : 267