ਬਰਨਾਲਾ, 30 ਮਾਰਚ 2021: ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਇਕਾਈ ਬਰਨਾਲਾ ਵੱਲੋਂ ਬਰਨਾਲਾ ਵਿਖੇ ਦੂਜੀ ਗ਼ਦਰ ਲਹਿਰ ਦਾ ਬਿਗਲ ਪੁਸਤਕ ਦਾ ਲੋਕ ਅਰਪਣ ਕੀਤਾ ਗਿਆ ਇਸ ਬਾਰੇ ਵਿਚਾਰ ਪੇਸ਼ ਕਰਦਿਆਂ ਜਗਤਾਰ ਬੈਂਸ ਨੇ ਕਿਹਾ ਕਿ ਇਹ ਪੁਸਤਕ ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਦੀ ਹੁਣ ਤੱਕ ਦੀ ਮੁਕੰਮਲ ਰਿਪੋਰਟ ਹੈ ਅਤੇ ਗ਼ਦਰ ਲਹਿਰ ਦੀ ਸੌ ਸਾਲਾ ਸ਼ਤਾਬਦੀ ਨੂੰ ਸਮਰਪਿਤ ਇਸ ਦਾ ਨਾਂ ਦੂਜੀ ਗ਼ਦਰ ਲਹਿਰ ਦਾ ਬਿਗਲ ਰੱਖਿਆ ਗਿਆ ਹੈ ।
ਇਸ ਮੌਕੇ ਪੰਜਾਬੀ ਭਾਸ਼ਾ ਪਾਸਾਰ ਭਾਈਚਾਰੇ ਦੇ ਪੰਜਾਬ ਇਕਾਈ ਦੇ ਸੰਚਾਲਕ ਅਤੇ ਨਾਵਲਕਾਰ ਮਿੱਤਰ ਸੈਨ ਮੀਤ ਨੇ ਕਿਹਾ ਕਿ ਇਹ ਸੰਸਥਾ ਪੰਜਾਬੀ ਭਾਸ਼ਾ ਨੂੰ ਦਫਤਰਾਂ ਅਤੇ ਵਿਧਾਨ ਸਭਾ ਵਿੱਚ ਲਾਗੂ ਕਰਵਾਉਣ ਲਈ ਕਾਨੂੰਨੀ ਤੌਰ ਤੇ ਯਤਨਸ਼ੀਲ ਹੈ ।ਡਾ ਤੇਜਾ ਸਿੰਘ ਤਿਲਕ ਨੇ ਕਿਹਾ ਕਿ ਦੋ ਹਜਾਰ ਅੱਠ ਵਿੱਚ ਇੱਕ ਕਾਨੂੰਨ ਪਾਸ ਹੋਇਆ ਸੀ ਜਿਸ ਵਿੱਚ ਪੰਜਾਬ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਇਆ ਜਾਣਾ ਜ਼ਰੂਰੀ ਕੀਤਾ ਸੀ ਪਰ ਬਹੁਤ ਸਾਰੇ ਪ੍ਰਾਈਵੇਟ ਸਕੂਲ ਇਸ ਗੱਲ ਨੂੰ ਵਿਸਾਰ ਚੁੱਕੇ ਹਨ ਪਰ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਇਸ ਕਾਨੂੰਨ ਨੂੰ ਲਾਗੂ ਕਰਵਾਉਣ ਲਈ ਜੱਦੋ ਜਹਿਦ ਹੀ ਨਹੀਂ ਕਰ ਰਿਹਾ ਸਗੋਂ ਸਫ਼ਲ ਵੀ ਹੋਇਆ ਹੈ। ਇਸ ਮੌਕੇ ਬਰਨਾਲਾ ਇਕਾਈ ਦੇ ਮੈਂਬਰ ਰਘਵੀਰ ਸਿੰਘ ਗਿੱਲ ਕੱਟੂ ਡਾ ਅਮਨਦੀਪ ਸਿੰਘ ਟੱਲੇਵਾਲੀਆ ਅਸ਼ੋਕ ਭਾਰਤੀ ਅਤੇ ਗੁਰਜੰਟ ਸਿੰਘ ਪੰਜਾਬੀ ਹਾਜ਼ਰ ਸਨ ।