400ਵੇਂ ਪ੍ਰਕਾਸ਼ ਵਰ੍ਹੇ ਨੂੰ ਸਮਰਪਿਤ "ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ" ਕੌਫੀ ਟੇਬਲ ਬੁੱਕ ਰਿਲੀਜ਼
- ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸਹਿਯੋਗ ਨਾਲ ਹਾਈ ਕੋਰਟ ਦੇ ਵਕੀਲ ਹਰਪ੍ਰੀਤ ਸੰਧੂ ਦੁਆਰਾ ਤਿਆਰ ਕੀਤੀ ਗਈ ਕੌਫੀ ਟੇਬਲ ਬੁੱਕ
ਮੋਗਾ, 27 ਮਈ 2021 - ਸੰਦੀਪ ਹਾਂਸ, ਆਈ.ਏ.ਐੱਸ. ਡਿਪਟੀ ਕਮਿਸ਼ਨਰ ਮੋਗਾ ਨੇ ਅੱਜ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸਹਿਯੋਗ ਨਾਲ, "ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ", ਸਿਰਲੇਖ ਵਾਲੀ, ਕਾਫੀ ਟੇਬਲ ਬੁੱਕ ਨੂੰ ਅੱਜ ਰਿਲੀਜ਼ ਕੀਤਾ, ਜੋ ਕਿ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਹੈ।
ਡਿਪਟੀ ਕਮਿਸ਼ਨਰ, ਮੋਗਾ ਨੇ ਇਤਿਹਾਸਿਕ ਗੁਰਧਾਮਾਂ ਦੇ ਸਚਿੱਤਰ ਦਰਸ਼ਨਾਂ ਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜਨਮ ਤੋਂ ਸ਼ਹਾਦਤ ਤੱਕ ਦੇ ਪਵਿੱਤਰ ਯਾਤਰਾ ਨੂੰ ਦਰਸਾਉਂਦੀ ਇੱਕ ਕੌਫੀ ਟੇਬਲ ਬੁੱਕ ਦੇ ਰੂਪ ਵਿੱਚ ਹਰਪ੍ਰੀਤ ਸੰਧੂ ਦੁਆਰਾ ਤਿਆਰ ਕਰਨ ਦੇ ਪਵਿੱਤਰ ਕੰਮ ਦੀ ਸ਼ਲਾਘਾ ਕੀਤੀ, ਜਿੱਥੇ ਨੌਵੇਂ ਸਿੱਖ ਗੁਰੂ ਨੇ ਆਪਣੇ ਜੀਵਨ ਕਾਲ ਦੌਰਾਨ ਪੈਰਾਂ ਦੇ ਨਿਸ਼ਾਨ ਛੱਡੇ, ਭਾਵ ਗੁਰੂ ਕਾ ਮਹਿਲ (ਅੰਮ੍ਰਿਤਸਰ), ਗੁਰਦੁਆਰਾ ਵਿਆਹ ਅਸਥਾਨ (ਕਰਤਾਰਪੁਰ, ਜ਼ਿਲ੍ਹਾ ਜਲੰਧਰ), ਗੁਰੂਦਵਾਰਾ ਭੋਰਾ ਸਾਹਿਬ (ਬਾਬਾ ਬਕਾਲਾ), ਗੁਰੂਦਵਾਰਾ ਥੜਾ ਸਾਹਿਬ (ਅੰਮ੍ਰਿਤਸਰ), ਗੁਰੂਦੁਆਰਾ ਗੁਰੂ ਕੇ ਮਹਿਲ (ਭੋਰਾ ਸਾਹਿਬ, ਸ੍ਰੀ ਅਨੰਦਪੁਰ ਸਾਹਿਬ), ਗੁਰਦੁਆਰਾ ਥੜਾ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਗੁਰੂਦੁਆਰਾ ਦੂਖ ਨਿਵਾਰਨ ਪਟਿਆਲਾ, ਗੁਰੂਦੁਆਰਾ ਗੁਰੂ ਕੇ ਬਾਗ, ਪਟਨਾ ਸਾਹਿਬ, ਗੁਰੂਦੁਆਰਾ ਸ਼ੀਸ਼ ਗੰਜ ਸਾਹਿਬ (ਚਾਂਦਨੀ ਚੌਕ, ਦਿੱਲੀ), ਗੁਰੂਦਵਾਰਾ ਰਕਾਬ ਗੰਜ ਸਾਹਿਬ (ਦਿੱਲੀ), ਗੁਰੂਦਵਾਰਾ ਬਿਬਨਗੜ ਸਾਹਿਬ (ਰੋਪੜ), ਗੁਰੂਦੁਆਰਾ ਸੀਸ ਗੰਜ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਗੁਰੂਦੁਆਰਾ ਅਕਾਲ ਬੁੰਗਾ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਸ਼ਾਮਿਲ ਹਨ।
ਸ੍ਰੀ ਸੰਦੀਪ ਹਾਂਸ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ ਚਲ ਰਹੇ 400 ਵੇਂ ਪ੍ਰਕਾਸ਼ ਵਰ੍ਹੇ ਨੂੰ ਧਿਆਨ ਵਿੱਚ ਰੱਖਦਿਆਂ ਕੌਫੀ ਟੇਬਲ ਬੁੱਕ ਦੀ ਸਾਰਥਕਤਾ ਅਤੇ ਸਮਾਂ ਸਭ ਤੋਂ ਢੁੱਕਵਾਂ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰਪ੍ਰੀਤ ਸੰਧੂ ਦੁਆਰਾ ਤਿਆਰ ਕੀਤੀ ਗਈ ਕਾਫੀ ਟੇਬਲ ਬੁੱਕ ਨੇ ਖੂਬਸੂਰਤੀ ਨਾਲ "ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ ਨੂੰ ਦਰਸਾਇਆ ਹੈ ਜੋ ਸਮੁੱਚੀ ਮਾਨਵਤਾ, ਖ਼ਾਸਕਰ ਪੰਜਾਬ ਦੇ ਨੌਜਵਾਨਾਂ ਲਈ ਅਥਾਹ ਰੁਚੀ ਵਾਲੀ ਹੋਵੇਗੀ ਅਤੇ ਇਸ ਵਿਚ ਡੂੰਘੀ ਛਾਪ ਪਵੇਗੀ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਕਰਵਾਏ ਗਏ ਛੋਟੇ ਸਮਾਰੋਹ ਦੌਰਾਨ ਸ੍ਰੀ ਸਤਵੰਤ ਸਿੰਘ ਐਸ.ਡੀ.ਐਮ ਮੋਗਾ, ਸ੍ਰੀ ਪ੍ਰਭਦੀਪ ਸਿੰਘ ਨੱਥੋਵਾਲ ਡੀ.ਪੀ.ਆਰ.ਓ ਮੋਗਾ, ਡਾ: ਨੀਰਜ ਅਤੇ ਹੋਰ ਹਾਜ਼ਰ ਸਨ।