400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ''ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਾਵਨ ਜੀਵਨ ਯਾਤਰਾ'' ਕੌਫੀ ਟੇਬਲ ਬੁੱਕ ਰੀਲੀਜ਼
ਗੌਰਵ ਮਾਣਿਕ
ਫਿਰੋਜ਼ਪੁਰ, 6 ਜੁਲਾਈ 2021 -- ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਬਣੀ ਤੇ ਪੰਜਾਬ ਹਾਈ ਕੋਰਟ ਦੇ ਵਕੀਲ ਹਰਪ੍ਰੀਤ ਸੰਧੂ ਦੁਆਰਾ ਲਿਖੀ "ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਾਵਨ ਜੀਵਨ ਯਾਤਰਾ" ਸਿਰਲੇਖ ਵਾਲੀ ਕੌਫੀ ਟੇਬਲ ਬੁੱਕ ਰੀਲੀਜ਼ ਕੀਤੀ। ਇਹ ਬੁੱਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ।
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਹਰਪ੍ਰੀਤ ਸੰਧੂ ਦੁਆਰਾ ਇੱਕ ਕਾਫੀ ਟੇਬਲ ਬੁੱਕ ਦੇ ਰੂਪ ਵਿੱਚ ਸੰਗ੍ਰਹਿਤ ਕੀਤੇ ਗਏ ਪਵਿੱਤਰ ਕਾਰਜ ਦੀ ਸ਼ਲਾਘਾ ਕੀਤੀ, ਜਿਸ ਵਿਚ ਗੁਰੂ ਸਾਹਿਬ ਦੇ ਚਰਨ ਛੋਹ ਵਾਲੇ ਅਸਥਾਨ, ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜਨਮ ਤੋਂ ਸ਼ਹਾਦਤ ਤੱਕ ਦੀ ਪਵਿੱਤਰ ਯਾਤਰਾ ਨੂੰ ਦਰਸਾਇਆ ਗਿਆ ਹੈ। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਨੇ ਕਿਹਾ ਕਿ ਕੌਫੀ ਟੇਬਲ ਬੁੱਕ ਦੀ ਝਲਕ ਵੇਖਣ ਤੋਂ ਬਾਅਦ ਨੌਵੇਂ ਸਿੱਖ ਗੁਰੂ ਦੀ ਸਰਬਉੱਚ ਕੁਰਬਾਨੀ ਨੂੰ ਯਾਦ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਇਹ ਇਕ ਨੇਕ ਕਾਰਜ ਹੈ ਅਤੇ ਲੇਖਕ ਹਰਪ੍ਰੀਤ ਸੰਧੂ ਦੁਆਰਾ ਖੂਬਸੂਰਤੀ ਨਾਲ ਪੇਸ਼ ਕੀਤਾ ਗਿਆ।