ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਪੰਜਾਬੀ ਯੂਨੀਵਰਸਿਟੀ 'ਚ ਵਿਭਾਗਾਂ ਦੇ ਰਲੇਵੇ ਦਾ ਵਿਰੋਧ
-ਪੰਜਾਬ ਇਤਿਹਾਸ ਅਧਿਐਨ ਵਿਭਾਗ ਦੇ ਰਲੇਵੇਂ ਨਾਲ ਪੰਜਾਬ ਦੇ ਇਤਿਹਾਸ ਵਿਸ਼ੇਸ਼ ਕਰਕੇ ਸਿੱਖ ਇਤਿਹਾਸ ਦੇ ਵਿਰਸੇ ਦੀ ਖੋਜ ਹੋ ਜਾਵੇਗੀ ਬੰਦ -ਬਲਵਿੰਦਰ ਸਿੰਘ ਚਾਹਲ
ਬਾਬੂਸ਼ਾਹੀ ਨੈੱਟਵਰਕ
ਮਲੇਰਕੋਟਲਾ 16 ਅਪ੍ਰੈਲ 2022, ਸਾਹਿਤ ਸੁਰ ਸੰਗਮ ਸਭਾ, ਇਟਲੀ ਵਲੋ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਨੂੰ ਇਤਿਹਾਸ ਵਿਭਾਗ 'ਚ ਰੁਲਾਉਣ ਪ੍ਰਤੀ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਹੋਇਆ ਇਸ ਪ੍ਰਕਿਰਿਆ ਦੀ ਨਿਖੇਧੀ ਕੀਤੀ ।
ਸਾਹਿਤ ਸੁਰ ਸੰਗਮ ਸਭਾ ਦੇ ਪ੍ਰਧਾਨ ਬਲਵਿੰਦਰ ਸਿੰਘ ਚਾਹਲ ਨੇ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸਥਾਪਨਾ ਦਾ ਮੰਤਵ ਨਾ ਕੇਵਲ ਪੰਜਾਬੀ ਭਾਸ਼ਾ ਦਾ ਪ੍ਰਚਾਰ ਤੇ ਪ੍ਰਸਾਰ ਕਰਨਾ ਹੈ ਸਗੋਂ ਸਾਡੇ ਇਤਿਹਾਸ, ਵਿਰਾਸਤ, ਧਰਮ ਅਤੇ ਸੱਭਿਆਚਾਰ ਦੀ ਸਾਂਭ ਸੰਭਾਲ ਕਰਨਾ ਵੀ ਹੈ | ਪੰਜਾਬ ਇਤਿਹਾਸ ਅਧਿਐਨ ਵਿਭਾਗ ਦੇ ਰਲੇਵੇਂ ਨਾਲ ਜਿੱਥੇ ਪੰਜਾਬ ਦੇ ਇਤਿਹਾਸ ਵਿਸ਼ੇਸ਼ ਕਰਕੇ ਸਿੱਖ ਇਤਿਹਾਸ ਦੇ ਵਿਰਸੇ ਦੀ ਖੋਜ ਬੰਦ ਹੋਵੇਗੀ | ਉੱਥੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੇ ਵਿਰਾਸਤੀ ਇਤਿਹਾਸ ਤੋਂ ਵੀ ਦੂਰ ਰੱਖਿਆ ਜਾਵੇਗਾ ਇਸ ਦੇ ਨਾਲ ਸਾਹਿਤ ਸਭਾ ਵਲੋਂ ਇਹ ਦੁੱਖ ਵੀ ਪ੍ਰਗਟ ਕੀਤਾ ਗਿਆ ਕਿ ਵਿਭਾਗ 'ਚ ਨਵੇਂ ਅਧਿਆਪਕ ਭਰਨ ਦੀ ਥਾਂ ਆਰਥਿਕ ਸੰਕਟ ਦੇ ਨਾਮ ਤੇ ਬੰਦ ਕਰਨ ਦੀ ਇਹ ਡੂੰਘੀ ਸਾਜ਼ਿਸ਼ ਹੈ । ਇਸ ਲਈ ਪੰਜਾਬੀ ਵਿਰਸੇ ਦੀ ਸੰਭਾਲ ਹਿੱਤ ਅਜਿਹੀਆਂ ਸੰਸਥਾਵਾਂ ਅਤੇ ਵਿਭਾਗਾਂ ਨੂੰ ਬੰਦ ਨਹੀਂ ਕੀਤਾ ਜਾਣਾ ਚਾਹੀਦਾ | ਉਨ੍ਹਾਂ ਮੰਗ ਕੀਤੀ ਕਿ ਰਲੇਵੇਂ ਦੀ ਇਸ ਪ੍ਰਕਿਰਿਆ ਨੂੰ ਤੁਰੰਤ ਬੰਦ ਕਰਕੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਦਾ ਪਹਿਲਾਂ ਵਾਲਾ ਦਰਜਾ ਮੁੜ ਬਹਾਲ ਕੀਤਾ ਜਾਵੇ ਅਤੇ ਪੰਜਾਬ ਦੇ ਇਤਿਹਾਸ ਤੇ ਸੱਭਿਆਚਾਰ ਦੀ ਖੋਜ ਹਿੱਤ ਨਵੇਂ ਅਧਿਆਪਕ ਭਰਤੀ ਕੀਤੇ ਜਾਣ l