ਡਾਃ ਬਰਜਿੰਦਰ ਸਿੰਘ ਹਮਦਰਦ ਦੀ ਆਡਿਉ ਸੀ ਡੀ ਚੇਤਰ ਦਾ ਵਣਜਾਰਾ ਦੇ ਲੋਕ ਅਰਪਨ ਸਮਾਗਮ ਦਾ ਆਰੰਭ
ਗੁਰਭਜਨ ਗਿੱਲ
ਪ੍ਰੋਃ ਮੋਹਨ ਸਿੰਘ ਦੇ ਗੀਤ
ਨੀ ਅਜ ਕੋਈ ਆਇਆ ਸਾਡੇ ਵੇਹੜੇ,
ਤਕਣ ਚੰਨ ਸੂਰਜ ਢੁਕ ਢੁਕ ਨੇੜੇ ।
ਲਸੇ ਨੀ ਉਹਦਾ ਮੱਥਾ ਤਾਰਿਆਂ ਵਾਂਗੂੰ,
ਆਇਆ ਨੀ ਖ਼ੌਰੇ ਅੰਬਰ ਘੁਮ ਘੁਮ ਕਿਹੜੇ ।
ਆਇਆ ਨੀ ਲੱਖ ਨਾਲ ਬਹਾਰਾਂ ਲੈ ਕੇ,
ਭਰੇ ਸੂ ਸਾਡੇ ਅੰਗ ਅੰਗ ਦੇ ਵਿਚ ਖੇੜੇ ।
ਚੁੰਮੋ ਨੀ ਇਹਦੇ ਹੱਥ ਚੰਬੇ ਦੀਆਂ ਕਲੀਆਂ,
ਧੋਵੋ ਨੀ ਇਹਦੇ ਪੈਰ ਮਖਣ ਦੇ ਪੇੜੇ ।
ਰਖੋ ਨੀ ਇਹਨੂੰ ਚੁਕ ਚੁਕ ਚਸ਼ਮਾਂ ਉੱਤੇ,
ਕਰੋ ਨੀ ਇਹਨੂੰ ਘੁਟ ਘੁਟ ਜਿੰਦ ਦੇ ਨੇੜੇ ।
ਬੰਨ੍ਹੋ ਨੀ ਕੋਈ ਪਹਾੜ ਸਮੇਂ ਦੇ ਪੈਰੀਂ,
ਡਕੋ ਨੀ ਕੋਈ ਰਾਤ ਦਿਵਸ ਦੇ ਗੇੜੇ ।
ਪੁਛੋ ਨਾ ਇਹ ਕੌਣ ਤੇ ਕਿਥੋਂ ਆਇਆ,
ਤਕੋ ਨੀ ਇਹਦਾ ਰੂਪ ਭੁਲਾ ਸਭ ਝੇੜੇ ।
ਨੀ ਅਜ ਕੋਈ ਆਇਆ ਸਾਡੇ ਵੇਹੜੇ,
ਤਕਣ ਚੰਨ ਸੂਰਜ ਢੁਕ ਢੁਕ ਨੇੜੇ ।
ਨਾਲ ਆਰੰਭ ਹੋਇਆ।
ਅੰਮ੍ਰਿਤਾ ਪ੍ਰੀਤਮ ਦੀ ਕਵਿਤਾ
ਚੇਤਰ ਦਾ ਵਣਜਾਰਾ ਆਇਆ ਨਾਲ ਮਾਹੌਲ ਪੁਰਸੋਜ਼ ਹੋਇਆ।
ਭਾਈ ਵੀਰ ਸਿੰਘ ਦੀ ਨਜ਼ਮ
ਸੀਨੇ ਖਿੱਚ ਜਿੰਨ੍ਹਾਂ ਨੇ ਖਾਧੀ
ਨੇ ਪ੍ਰੋਗ੍ਰਾਮ ਸਿਖ਼ਰ ਵੱਲ ਵਧਾਇਆ।