ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਸਮਾਗਮ 10 ਜੁਲਾਈ ਨੂੰ
ਪਟਿਆਲਾ, 7 ਜੁਲਾਈ 2022 - ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਇਕ ਵਿਸ਼ੇਸ਼ ਸਾਹਿਤਕ ਸਮਾਗਮ ਦਾ ਆਯੋਜਨ 10 ਜੁਲਾਈ,2022 ਦਿਨ ਐਤਵਾਰ ਨੂੰ ਸਵੇਰੇ 9.30 ਵਜੇ ਭਾਸ਼ਾ ਵਿਭਾਗ,ਪੰਜਾਬ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਕੀਤਾ ਜਾ ਰਿਹਾ ਹੈ। ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ 'ਆਸ਼ਟ' ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਮੁੱਖ ਮਹਿਮਾਨ ਭਾਸ਼ਾ ਵਿਭਾਗ,ਪੰਜਾਬ ਦੇ ਸਾਬਕਾ ਡਾਇਰੈਕਟਰ ਡਾ. ਮਦਨ ਲਾਲ ਹਸੀਜਾ ਕਰਨਗੇ।
ਮੁੱਖ ਮਹਿਮਾਨ ਉਘੇ ਪੰਜਾਬੀ ਗ਼ਜ਼ਲਗੋ ਕਰਮ ਸਿੰਘ ਜ਼ਖ਼ਮੀ ਅਤੇ ਵਿਸ਼ੇਸ਼ ਮਹਿਮਾਨ ਕਵੀ ਗੁਰਦਰਸ਼ਨ ਸਿੰਘ ਗੁਸੀਲ ਹੋਣਗੇ।ਇਸ ਸਮਾਗਮ ਵਿਚ ਉਘੇ ਪੰਜਾਬੀ ਵਿਦਵਾਨ ਡਾ. ਗੁਰਬਚਨ ਸਿੰਘ ਰਾਹੀ ਦਾ ਸਨਮਾਨ ਕੀਤਾ ਜਾਵੇਗਾ। ਇਸ ਦੌਰਾਨ ਬਰਜਿੰਦਰ ਕੌਰ ਬਿਸਰਾਓ ਰਚਿਤ ਕਹਾਣੀ ਸੰਗ੍ਰਹਿ 'ਮੋਹਧਾਰਾ' ਅਤੇ ਡਾ. ਮਦਨ ਲਾਲ ਹਸੀਜਾ ਰਚਿਤ ਪੁਸਤਕ 'ਉਦੀਯਮਾਨ ਬਹਾਵਲਪੁਰ ਸਮਾਜ' (ਇਤਿਹਾਸ) ਦਾ ਲੋਕ ਅਰਪਣ ਵੀ ਕੀਤਾ ਜਾਵੇਗਾ।ਸਮਾਗਮ ਵਿਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚੋਂ ਪੁੱਜੇ ਲੇਖਕ ਵੀ ਆਪਣੀਆਂ ਲਿਖਤਾਂ ਸੁਣਾਉਣਗੇ। ਇਹ ਸੂਚਨਾ ਸਭਾ ਦੇ ਜਨਰਲ ਸਕੱਤਰ ਮੈਡਮ ਵਿਜੇਤਾ ਭਾਰਦਵਾਜ ਅਤੇੇ ਪ੍ਰਚਾਰ ਸਕੱਤਰ ਦਵਿੰਦਰ ਪਟਿਆਲਵੀ ਵੱਲੋਂ ਸਾਂਝੇ ਤੌਰ ਤੇ ਜਾਰੀ ਕੀਤੀ ਗਈ।