ਫਾਜ਼ਿਲਕਾ: ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ 8 ਫਰਵਰੀ ਨੂੰ
ਫਾਜਿਲਕਾ 31 ਜਨਵਰੀ 2023 - ਭਾਸ਼ਾ ਵਿਭਾਗ ਪੰਜਾਬ ਭਾਸ਼ਾਵਾਂ ਦੇ ਵਿਕਾਸ ਲਈ ਲਗਾਤਾਰ ਕਾਰਜ ਕਰ ਰਿਹਾ ਹੈ ਅਤੇ ਆਪਣੀ 75ਵੀਂ ਵਰੇਗੰਢ ਮਨਾ ਰਿਹਾ ਹੈ। ਇਸ ਲੜੀ ਤਹਿਤ ਜਿੱਥੇ ਪੰਜਾਬੀ ਰਾਜ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਕਾਰਜ ਕੀਤੇ ਜਾ ਰਹੇ ਹਨ, ਉਥੇ ਹਿੰਦੀ ਭਾਸ਼ਾ ਨਾਲ ਵਿਦਿਆਰਥੀਆਂ ਨੂੰ ਜੋੜਨ ਲਈ ਅਲੱਗ-ਅਲੱਗ ਯਤਨ ਭਾਸ਼ਾ ਵਿਭਾਗ ਵੱਲੋਂ ਕੀਤੇ ਜਾ ਰਹੇ ਹਨ।
ਜ਼ਿਲ੍ਹਾ ਫਾਜ਼ਿਲਕਾ ਵੱਲੋਂ ਵਿਦਿਆਰਥੀਆਂ ਦੇ ਹਿੰਦੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਮੁਕਾਬਲੇ ਮਿਤੀ 08 ਫਰਵਰੀ 2023 ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਫਾਜ਼ਿਲਕਾ ਵਿਖੇ ਸਵੇਰੇ 9:30 ਵਜੇ ਤੋਂ ਕਰਵਾਏ ਜਾ ਰਹੇ ਹਨ। ਇਹ ਮੁਕਾਬਲੇ ਲੇਖ ਰਚਨਾ, ਕਹਾਣੀ ਰਚਨਾ, ਕਵਿਤਾ ਰਚਨਾ ਅਤੇ ਕਵਿਤਾ ਗਾਇਨ ਆਦਿ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਵਿੱਚ ਦਸਵੀਂ ਜਮਾਤ ਤੱਕ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਭੁਪਿੰਦਰ ਉਤਰੇਜਾ ਅਤੇ ਖੋਜ਼ ਅਫ਼ਸਰ ਪਰਮਿੰਦਰ ਸਿੰਘ ਨੇ ਦੱਸਿਆ ਕੀ ਇਸਦੇ ਲਈ ਐਂਟਰੀਆਂ ਜ਼ਿਲ੍ਹਾ ਭਾਸ਼ਾ ਦਫ਼ਤਰ ਦਸਤੀ ਰੂਪ ਵਿੱਚ ਜਾਂ ਭਾਸ਼ਾ ਵਿਭਾਗ ਫਾਜ਼ਿਲਕਾ ਦੀ ਮੇਲ ਆਈ.ਡੀ ਤੇ ਭੇਜੀਆ ਜਾ ਸਕਦੀਆਂ ਹਨ। ਜੇਤੂ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਅਤੇ ਕਿਤਾਬਾਂ, ਸਰਟੀਫਿਕੇਟ ਇਨਾਮ ਦੇ ਰੂਪ ਵਿੱਚ ਦਿੱਤੇ ਜਾਣਗੇ। ਹਰ ਮੁਕਾਬਲੇ ਵਿੱਚ ਇੱਕ ਸਕੂਲ ਤੋਂ 2 ਵਿਦਿਆਰਥੀ ਭਾਗ ਲੈ ਸਕਦੇ ਹਨ।