ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ
- "ਕਾਵਿ ਸਾਂਝਾਂ" ਦਾ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਸ਼ੇਸ਼ ਅੰਕ ਕੀਤਾ ਲੋਕ ਅਰਪਿਤ
ਬਲਰਾਜ ਸਿੰਘ ਰਾਜਾ
ਬਿਆਸ 22 ਫਰਵਰੀ 2023 - ਅੱਜ ਇੱਥੇ ਪੰਜਾਬੀ ਸਾਹਿਤ ਸਭਾ, ਬਾਬਾ ਬਕਾਲਾ ਸਾਹਿਬ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕਵੀ ਦਰਬਾਰ ਸੰਤ ਮਾਝਾ ਸਿੰਘ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਗਿਆ । ਇਸ ਮੌਕੇ ਸਮਾਗਮ ਦੇ ਪ੍ਰਧਾਨਗੀ ਮੰਢਲ ਵਿੱਚ ਦੀਪ ਦਵਿੰਦਰ ਸਿੰਘ ਸਕੱਤਰ ਕੇਂਦਰੀ ਪੰਜਾਬੀ ਲੇਖਕ ਸਭਾ, ਪ੍ਰਵਾਸੀ ਸ਼ਾਇਰ ਹਰਕੰਵਲਜੀਤ ਸਾਹਿਲ, ਮਾ: ਆਇਆ ਸਿੰਘ (ਕੈਨੇਡਾ), ਸੁਖਰਾਜ ਸਕੰਦਰ (ਦੁਬਈ), ਸੁਖਦੇਵ ਸਿੰਘ ਭੁੱਲਰ ਸਾ: ਸੀਨੀਅਰ ਮੈਨੇਜਰ ਪੰਜਾਬ ਸਕੂਲ ਸਿਖਿਆ ਬੋਰਡ, ਗਿਆਨੀ ਗੁਲਜ਼ਾਰ ਸਿੰਘ ਖੈੜਾ ਪ੍ਰਧਾਨ ਸ਼੍ਰੋਮਣੀ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ, ਪ੍ਰਿੰਸੀਪਲ ਗੁਰਜੀਤ ਸਿੰਘ ਵਡਾਲਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ, ਸਰਪ੍ਰਸਤ ਪ੍ਰਿੰ: ਰਘਬੀਰ ਸਿੰਘ ਸੋਹਲ ਅਤੇ ਸੀਨੀਅਰ ਮੀਤ ਪ੍ਰਧਾਨ ਡਾ: ਪਰਮਜੀਤ ਸਿੰਘ ਬਾਠ ਆਦਿ ਸ਼ੁਸੌਭਿਤ ਹੋਏ ।
ਇਸ ਮੌਕੇ ਪੰਜਾਬੀ ਸਾਹਿਤ ਸਭਾ ਵੱਲੋਂ ਪ੍ਰਕਾਸ਼ਿਤ ਮੈਗਜ਼ੀਨ ਕੌਮੀ ਸਵਤੰਤਰ (ਕਾਵਿ ਸਾਂਝਾਂ) ਦਾ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ 147ਵਾਂ ਵਿਸ਼ੇਸ਼ ਅੰਕ ਵੀ ਲੋਕ ਅਰਪਿਤ ਕੀਤਾ ਜਾਵੇਗਾ । ਇਸ ਮੌਕੇ ਗਿਆਨੀ ਗੁਲਜ਼ਾਰ ਸਿੰਘ ਖੈੜਾ ਦੀ ਪੁਸਤਕ "ਖੇੜਾ ਧਾਡੀ ਵਾਰਾਂ" ਵੀ ਲੋਕ ਅਰਪਿਤ ਕੀਤੀ ਗਈ । ਮੰਚ ਸੰਚਾਲਨ ਕਰ ਰਹੇ ਸਭਾ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ ਨੇ ਸਮੁੱਚੇ ਸਮਾਗਮ ਨੂੰ ਤਰਤੀਬ ਦਿੱਤੀ । ਸਭਾ ਵੱਲੋਂ ਪੰਜਾਬੀ ਮਾਂ ਬੋਲੀ ਪ੍ਰਤੀ ਸੁਚੇਤ ਕਰਦਿਆਂ ਛਪਵਾਏ ਗਏ "ਇਸ਼ਤਿਹਾਰ" ਵੀ ਸਕੂਲ਼ ਦੇ ਬੱਚਿਆਂ ਨੂੰ ਵੰਡੇ ਗਏ ।
ਇਸ ਹੋਏ ਕਵੀ ਦਰਬਾਰ ਵਿੱਚ ਪੰਜਾਬੀ ਸਹਿਤ ਸਭਾ ਬਾਬਾ ਬਕਾਲਾ ਸਾਹਿਬ (ਮਹਿਲਾ ਵਿੰਗ) ਦੇ ਪ੍ਰਧਾਨ ਸੁਖਵੰਤ ਕੌਰ ਵੱਸੀ, ਰਾਜਵਿੰਦਰ ਕੌਰ ਰਾਜ, ਨਵਜੋਤ ਕੌਰ ਨਵੂ ਭੁੱਲਰ, ਸੁਰਿੰਦਰ ਖਿਲ਼ਚੀਆਂ, ਗਾਇਕ ਮੱਖਣ ਭੈਣੀਵਾਲਾ, ਗੁਰਮੇਜ ਸਿੰਘ ਸਹੋਤਾ, ਅਜੀਤ ਸਠਿਆਲਵੀ, ਜਗਦੀਸ਼ ਸਿੰਘ ਬਮਰਾਹ, ਮਨਜੀਤ ਸਿੰਘ ਵੱਸੀ, ਸਤਰਾਜ ਜਲਾਲਾਂਬਾਦੀ, ਜਸਮੇਲ ਸਿੰਘ ਜੋਧੇ, ਜਸਪਾਲ ਸਿੰਘ ਧੂਲ਼ਕਾ, ਸਕੱਤਰ ਸਿੰਘ ਪੁਰੇਵਾਲ, ਬਲਬੀਰ ਸਿੰਘ ਬੀਰ, ਬਲਵਿੰਦਰ ਸਿੰਘ ਅਠੌਲਾ, ਬਲਦੇਵ ਸਿੰਘ ਸਠਿਆਲਾ, ਸ਼ਿੰਗਾਰਾ ਸਿੰਘ ਸਠਿਆਲਾ, ਦਰਸ਼ਨ ਕੁਮਾਰ, ਸਰਬਜੀਤ ਸਿੰਘ ਪੱਡਾ, ਜਤਿੰਦਰ ਸਿੰਘ ਆਦਿ ਨੇ ਕਾਵਿ ਰਚਾਨਵਾਂ ਰਾਹੀਂ ਪੰਜਾਬੀ ਮਾਂ ਬੋਲੀ ਦੇ ਗੁਣ ਗਾਇਨ ਕੀਤੇ