ਸਰਕਾਰੀ ਬਰਜਿੰਦਰਾ ਕਾਲਜ ਵਿਖੇ ‘ਕੰਧ ਪੱਤਿਕਾ’ ਰੈਡ ਕਰਾਸ ਦਿਵਸ ਨੂੰ ਸਮਰਪਿਤ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 6 ਮਈ 2023 : ਪ੍ਰਿੰਸੀਪਲ ਸ੍ਰੀਮਤੀ ਹਰਤੇਜ ਕੌਰ ਟਿਵਾਣਾ ਜੀ ਦੀ ਯੋਗ ਅਗਵਾਈ ਅਧੀਨ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਚੱਲ ਰਹੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਯੂਨਿਟ ਵੱਲੋਂ ਮਹੀਨਾਵਾਰ ‘ਕੰਧ ਪੱਤ੍ਰਿਕਾ’ ਦੀ ਲੜੀ ਤਹਿਤ ਮਈ ਮਹੀਨੇ ਦੀ ‘ਕੰਧ ਪੱਤ੍ਰਿਕਾ’ ਨੂੰ ਮਜਦੂਰ ਦਿਵਸ ਅਤੇ ਅੰਤਰ ਰਾਸ਼ਟਰੀ ਰੈਡ ਕਰਾਸ ਦਿਵਸ ਨੂੰ ਸਮਰਪਿਤ ਕੀਤੀ ਗਈ। ਕਾਲਜ ਦੇ ਵਿਦਿਆਰਥੀਆਂ ਨੇ ਮਜਦੂਰ ਦਿਵਸ ਅਤੇ ਅੰਤਰ ਰਾਸ਼ਟਰੀ ਰੈਡ ਕਰਾਸ ਦਿਵਸ ਸਬੰਧੀ ਆਪਣੀਆਂ ਰਚਨਾਵਾਂ ਕੰਧ ਪੱਤ੍ਰਿਕਾ ਲਈ ਪੇਸ਼ ਕੀਤੀਆਂ। ਕਾਲਜ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ।
ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਹਰਤੇਜ ਕੌਰ ਟਿਵਾਣਾ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸੰਸਾਂ ਕਰਦਿਆਂ ਭਵਿੱਖ ਵਿੱਚ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਦੇ ਸਕਾਰਾਤਮਿਕ ਕਾਰਜ ਕਰਨ ਲਈ ਪ੍ਰੇਰਿਤ ਕੀਤਾ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਯੂਨਿਟ ਦੇ ਇੰਚਾਰਜ਼ ਡਾ. ਗਗਨਦੀਪ ਕੌਰ (ਕਮਰਸ ਵਿਭਾਗ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੂਨਿਟ ਦੇ ਤਹਿਤ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ ਕੀਮਤਾਂ ਨੂੰ ਪ੍ਰਫੁੱਲਤ ਕਰਨ ਲਈ ਅਤੇ ਉਹਨਾਂ ਦੀ ਸ਼ਖ਼ਸੀਅਤ ਉਸਾਰੀ ਲਈ ਸਮੇਂ-ਸਮੇਂ ’ਤੇ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਹੈ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਾਲਜ ਦੇ ਬਰਸਰ ਡਾ. ਪੂਜਾ ਭੱਲਾ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਖਸ਼ੀਅਤ ਉਸਾਰੀ ਲਈ ਕਾਲਜ ਦੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਹੁਤ ਹੀ ਲਾਹੇਵੰਦ ਹਨ ਅਤੇ ਉਨ੍ਹਾਂ ਨੇ ਭਾਗੀਦਾਰ ਵਿਦਿਆਰਥੀਆਂ ਨੂੰ ਜਿੱਥੇ ਵਧਾਈ ਦਿੱਤੀ, ਉੱਥੇ ਆਪਣੇ ਨਾਲ ਹੋਰ ਵਿਿਦਆਰਥੀ ਜੋੜਨ ਲਈ ਪ੍ਰੇਰਿਆ। ਇਸ ਮੌਕੇ ਡਾ. ਨਿਰਵਰਿੰਦਰ ਕੌਰ ਸੰਧੂ, ਪ੍ਰੋ. ਕੁਲਵਿੰਦਰ ਕੌਰ, ਡਾ. ਰਾਜੇਸ਼ ਮੋਹਨ, ਪ੍ਰੋ. ਪਰਮਜੀਤ ਕੌਰ, ਪ੍ਰੋ. ਪਵਨਪ੍ਰੀਤ ਕੌਰ, ਪ੍ਰੋ. ਮਨਿੰਦਰ ਕੌਰ, ਡਾ. ਨਛੱਤਰ ਸਿੰਘ, ਪ੍ਰੋ.ਕਿਰਨ ਬਾਲਾ, ਪ੍ਰੋ. ਹਰਪ੍ਰੀਤ ਸਿੰਘ ਤੋਂ ਇਲਾਵਾ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ। ਅੰਤ ਵਿੱਚ ਡਾ. ਗਗਨਦੀਪ ਕੌਰ (ਕਮਰਸ ਵਿਭਾਗ) ਵੱਲੋਂ ਸਭਨਾਂ ਦਾ ਧੰਨਵਾਦ ਕੀਤਾ ਗਿਆ।