ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ 'ਚਾਲੀ ਦਿਨ' 'ਤੇ ਵਿਚਾਰ ਚਰਚਾ ਭਲਕੇ
ਕੁਲਵਿੰਦਰ ਸਿੰਘ
ਅੰਮ੍ਰਿਤਸਰ , 4 ਦਸੰਬਰ 2023 : ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਅੱਖਰ ਸਾਹਿਤ ਅਕਾਦਮੀ ਵੱਲੋਂ ਡਾ. ਗੁਰਪ੍ਰੀਤ ਸਿੰਘ ਧੁੱਗਾ ਦੀ ਪੁਸਤਕ ਚਾਲੀ ਦਿਨ ਉੱਤੇ ਵਿਚਾਰ ਗੋਸ਼ਟੀ ਮਿਤੀ 5 ਦਸੰਬਰ 2023 ਨੂੰ ਸਵੇਰੇ 10:30 ਵਜੇ ਕਾਨਫਰੰਸ ਹਾਲ, ਗੁਰੂ ਨਾਨਕ ਭਵਨ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ। ਇਸ ਸੰਬੰਧੀ ਇਸ ਪ੍ਰੋਗਰਾਮ ਬਾਰੇ ਡਾ. ਮਨਜਿੰਦਰ ਸਿੰਘ (ਮੁਖੀ ਪੰਜਾਬੀ ਅਧਿਐਨ ਸਕੂਲ) ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਵਿਚਾਰ ਗੋਸ਼ਟੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਜੀ ਦੀ ਸਰਪ੍ਰਸਤੀ ਹੇਠ ਕਰਵਾਈ ਜਾਵੇਗੀ ਜਿਸ ਵਿੱਚ ਮੁੱਖ ਵਕਤਾ ਡਾ. ਮਨਮੋਹਨ ਸਿੰਘ (ਆਈ. ਪੀ. ਐਸ.) ਹੋਣਗੇ ਅਤੇ ਡਾ. ਲਖਵਿੰਦਰ ਸਿੰਘ ਜੌਹਲ ਸਿੰਘ (ਸੱਕਤਰ, ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ) ਇਸ ਸਮਾਗਮ ਦੀ ਪ੍ਰਧਾਨਗੀ ਕਰਨਗੇ। ਇਸ ਤੋਂ ਇਲਾਵਾ ਡਾ. ਪਲਵਿੰਦਰ ਸਿੰਘ (ਪ੍ਰੋਫ਼ੈਸਰ ਇੰਚਾਰਜ ਪ੍ਰੀਖਿਆਵਾਂ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ) ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਹਨਾਂ ਦੱਸਿਆ ਕਿ ਇਸ ਸਮਾਗਮ ਵਿੱਚ ਅੰਮ੍ਰਿਤਸਰ ਦੀਆਂ ਪ੍ਰਮੁੱਖ ਸਾਹਿਤਕ ਸਖ਼ਸ਼ੀਅਤਾਂ ਤੋਂ ਇਲਾਵਾ ਵੱਖ-ਵੱਖ ਵਿਦਿਅਕ ਅਦਾਰਿਆਂ ਅਤੇ ਕਾਲਜਾਂ ਦੇ ਅਧਿਆਪਕ ਸਾਹਿਬਾਨ ਵੀ ਸ਼ਮੂਲੀਅਤ ਕਰਨਗੇ।
ਜ਼ਿੰਦਗੀ ਦੇ ਅਸਲ ਫਲਸਫੇ ਨੂੰ ਬਿਆਨ ਕਰਦੀ ਹੈ ਪੁਸਤਕ ਡਾ.ਗੁਰਪ੍ਰੀਤ
ਪੁਸਤਕ ਦੇ ਲੇਖਕ ਡਾਕਟਰ ਗੁਰਪ੍ਰੀਤ ਸਿੰਘ ਧੁੱਗਾ ਨੇ ਦੱਸਿਆ ਕਿ ਪੁਸਤਕ ਵਿੱਚ ਇੱਕ ਸਿਆਣੇ ਅਤੇ ਇੱਕ ਨੌਜਵਾਨ ਪੁਰਸ਼ ਦਾ ਵਾਰਤਾਲਾਪ ਹੈ ਨੌਜਵਾਨ ਜੋ ਕਿ ਜ਼ਿੰਦਗੀ ਦੇ ਫਲਸਫੇ ਨੂੰ ਜਾਣਨਾ ਚਾਹੁੰਦਾ ਹੈ ਅਤੇ ਸਿਆਣਾ ਉਸ ਨਾਲ ਕਹਾਣੀਆਂ ਰਾਹੀਂ ਆਪਣੇ ਅਨੁਭਵ ਵੀ ਸਾਂਝੇ ਕਰਦਾ ਹੈ ਅਤੇ ਜ਼ਿੰਦਗੀ ਦੇ ਫਲਸਫੇ ਬਾਰੇ ਵੀ ਸਮਝਾਉਂਦਾ ਹੈ ਡਾਕਟਰ ਧੁੱਗਾ ਨੇ ਕਿਹਾ ਕਿ ਉਹਨਾਂ ਦੀ ਪੁਸਤਕ ਨੂੰ ਕਾਫੀ ਅੱਛਾ ਰਿਸਪਾਂਸ ਮਿਲ ਰਿਹਾ ਹੈ। ਅਤੇ ਉਹਨਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਅੱਜ ਵੀ ਸਾਹਿਤ ਨੂੰ ਪੜਨ ਵਾਲੇ ਲੋਕ ਚੰਗੇ ਸਾਹਿਤ ਦੀ ਭਾਲ ਵਿੱਚ ਰਹਿੰਦੇ ਹਨ