ਜ਼ਿਲ੍ਹਾ ਲਿਖਾਰੀ ਸਭਾ (ਰਜਿ:) ਵੱਲੋਂ ਕੀਤੀ ਜਾਵੇਗੀ ਪੁਸਤਕ "ਚੁੱਪ ਦਾ ਕਹਿਰ" ਲੋਕ ਅਰਪਣ
ਗੁਰਪ੍ਰੀਤ ਸਿੰਘ ਜਖਵਾਲੀ
ਪਟਿਆਲਾ , 5 ਦਸੰਬਰ 2023 : ਜ਼ਿਲ੍ਹਾ ਲਿਖਾਰੀ ਸਭਾ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਸਰਹਿੰਦ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਕਿ ਸਭਾ ਦੇ ਮੈਂਬਰ ਅਜਮੇਰ ਸਿੰਘ ਮਾਨ ਦੀ ਪਲੇਠੀ ਪੁਸਤਕ "ਚੁੱਪ ਦਾ ਕਹਿਰ" 9 ਨਵੰਬਰ , 2023 ਦਿਨ ਸ਼ਨੀਵਾਰ ਨੂੰ ਲੋਕ ਅਰਪਣ ਕੀਤੀ ਜਾਵੇਗੀ। ਇਹ ਸਮਾਗਮ ਮਾਤਾ ਗੁਜਰੀ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਵੇਰੇ 10 ਵਜੇ ਅਰੰਭ ਕੀਤਾ ਜਾਵੇਗਾ। ਇਸ ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਕਵੀ ਦਰਸ਼ਨ ਬੁੱਟਰ, ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਕਰਨਗੇ। ਮੁੱਖ ਮਹਿਮਾਨ ਵੱਜੋਂ ਸ੍ਰੀ ਮਤੀ ਜਸਪ੍ਰੀਤ ਕੌਰ, ਸਹਾਇਕ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਤੇ ਵਿਸ਼ੇਸ਼ ਮਹਿਮਾਨ ਵਜੋਂ ਸ੍ਰੀ ਪਵਨ ਸ਼ਰਮਾ ਸ਼ਿਰਕਤ ਕਰਨਗੇ। ਮੁੱਖ ਵਕਤਾ, ਉੱਘੇ ਸਾਹਿਤਕਾਰ ਤੇ ਸੀਨੀਅਰ ਪੱਤਰਕਾਰ ਸ੍ਰੀ ਦੀਪਕ ਸ਼ਰਮਾ ਚਨਾਰਥਲ ਤੇ ਬੀਬੀ ਪਰਮਜੀਤ ਕੌਰ ਸਰਹਿੰਦ ਹੋਣਗੇ । ਲਿਖਾਰੀ ਸਭਾ ਦੇ ਸਾਰੇ ਮੈਂਬਰ ਤੇ ਅਹੁਦੇਦਾਰ ਇਸ ਮੌਕੇ ਹਾਜ਼ਰੀ ਲਵਾਉਣਗੇ। ਸਬੰਧਤ ਸਾਹਿਤਕਾਰਾਂ ਤੇ ਸਾਹਿਤ ਪ੍ਰੇਮੀਆਂ ਨੂੰ ਸਮੇਂ ਸਿਰ ਪੁੱਜਣ ਲਈ ਸੱਦਾ ਦਿੱਤਾ ਜਾਂਦਾ ਹੈ।