ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਵੱਲੋਂ 'ਡਾਇਨਾਮਿਕਸ ਆਫ਼ ਡਰੱਗ ਐਡਿਕਸ਼ਨ ਐਂਡ ਅਬਿਊਜ਼ ਇਨ ਇੰਡੀਆ' ਪੁਸਤਕ ਰਿਲੀਜ਼
- ਸਮਾਜ ਅਤੇ ਸਰਕਾਰ ਦੇ ਸਾਂਝੇ ਯਤਨਾਂ ਦੇ ਨਾਲ ਹੀ ਤੋੜੀ ਜਾ ਸਕਦੀ ਹੈ ਨਸ਼ਿਆਂ ਦੀ ਸਪਲਾਈ ਕੜੀ: ਪ੍ਰੋ. ਘੁੰਮਣ
ਅੰਮ੍ਰਿਤਸਰ, 6 ਮਾਰਚ, 2024 – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਵੱਲੋਂ ਰੂਟਲਜ, ਯੂ.ਕੇ ਦੁਆਰਾ ਪ੍ਰਕਾਸ਼ਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਆਫ਼ ਐਮੀਨੈਂਸ ਪ੍ਰੋ. ਆਰ ਐਸ ਘੁੰਮਣ, ਡਾ. ਜਤਿੰਦਰ ਸਿੰਘ ਅਤੇ ਡਾ. ਗੁਰਿੰਦਰ ਕੌਰ ਵੱਲੋਂ ਲਿਖੀ ਪੁਸਤਕ 'ਡਾਇਨਾਮਿਕਸ ਆਫ਼ ਡਰੱਗ ਐਡਿਕਸ਼ਨ ਐਂਡ ਅਬਿਊਜ਼ ਇਨ ਇੰਡੀਆ' ਅੱਜ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਦੇ ਕਾਨਫਰੰਸ ਹਾਲ ਵਿੱਚ ਰਿਲੀਜ਼ ਕੀਤੀ ਗਈ। ਇਸ ਤੋਂ ਪਹਿਲਾਂ ਡਾ. ਸਵਾਤੀ ਮਹਿਤਾ ਨੇ ਪੰਜਾਬ ਸਕੂਲ ਆਫ਼ ਇਕਨਾਮਿਕਸ ਵਿਭਾਗ ਦੇ ਮੁਖੀ ਪ੍ਰੋ. ਮਨਦੀਪ ਕੌਰ ਵੱਲੋਂ ਵਾਈਸ ਚਾਂਸਲਰ ਪ੍ਰੋ. ਸੰਧੂ ਦਾ ਸਵਾਗਤ ਕੀਤਾ। ਇਸ ਮੌਕੇ ਫੈਕਲਟੀ ਮੈਂਬਰ, ਰਿਸਰਚ ਸਕਾਲਰ ਅਤੇ ਵਿਿਦਆਰਥੀ ਦੀ ਭਰਵੀਂ ਹਾਜਰੀ ਸੀ ਅਤੇ ਉਨ੍ਹਾਂ ਵੱਲੋਂ ਸੁਆਲ ਜੁਆਬ ਦੇ ਸੈਸ਼ਨ ਵਿਚ ਭਰਪੂਰਤਾ ਦੇ ਨਾਲ ਹਿੱਸਾ ਵੀ ਲਿਆ ਗਿਆ।
ਵਾਈਸ ਚਾਂਸਲਰ ਪ੍ਰੋ. ਸੰਧੂ ਨੇ ਨਸ਼ਿਆਂ ਦੀ ਸਮੱਸਿਆ ਨੂੰ ਇਕ ਗੰਭੀਰ ਅਤੇ ਗੁੰਝਲਦਾਰ ਸਮੱਸਿਆ ਦਸਦਿਆਂ ਕਿ ਇਸ ਦੇ ਹੱਲ ਲਈ ਵੱਡੇ ਪੱਧਰ 'ਤੇ ਉਪਰਾਲੇ ਕਰਨ ਦੀ ਲੋੜ ਹੈ। ਉਨ੍ਹਾਂ ਨੇ ਯੂਨੀਵਰਸਿਟੀ ਵਿਚ ਬਣਾਏ ਗਏ ਇਕ ਚੰਗੇ ਮਾਹੌਲ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਇਥੇ ਵਿਿਦਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਹੋਰ ਵੀ ਬਹੁਤ ਸਾਰੀਆਂ ਸਰਗਰਮੀਆਂ ਦਾ ਹਿੱਸਾ ਬਣਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਦਾ ਸਰਵਪੱਖੀ ਵਿਕਾਸ ਹੋ ਸਕੇ। ਉਨ੍ਹਾਂ ਨੇ ਨਸ਼ਿਆਂ ਦੀ ਸਮੱਸਿਆ ਨੂੰ ਸਮਝਣ ਦੇ ਲਈ ਤਿਆਰ ਕੀਤੀ ਗਈ ਇਸ ਪੁਸਤਕ ਦੇ ਲੇਖਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦਾ ਸਮਾਜ ਦੇ ਵਿਕਾਸ ਲਈ ਦਿੱਤੇ ਗਏ ਸੁਝਾਵਾਂ ਨੂੰ ਅਮਲ ਵਿਚ ਲਿਆਉਣ ਦੇ ਉਪਰਾਲੇ ਹੋਣਗੇ।
ਪ੍ਰੋ. ਆਰ.ਐਸ.ਘੁੰਮਣ ਨੇ ਨਸ਼ਿਆਂ ਨੂੰ ਇਕ ਵਿਸ਼ਵਵਿਆਪੀ ਚੁਣੌਤੀ ਦਸਦਿਆਂ ਕਿਹਾ ਕਿ ਇਸ ਵਰਤਾਰੇ ਨੂੰ ਸਮਝਣ ਲਈ ਸਮਾਜਿਕ-ਸੱਭਿਆਚਾਰਕ ਅਤੇ ਰਾਜਨੀਤਿਕ-ਆਰਥਿਕ ਪੱਖਾਂ ਤੋਂ ਅਧਿਐਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ, ਈਰਾਨ ਅਤੇ ਪਾਕਿਸਤਾਨ ਤੋਂ ਆਉਣ ਵਾਲੇ ਨਸ਼ਿਆਂ ਦਾ ਰਸਤਾ ਪੰਜਾਬ ਹੋਣ ਕਰਕੇ ਇਥੇ ਨਸ਼ੇ ਦੀ ਸਥਿਤੀ ਠੀਕ ਨਹੀਂ ਹੈ। ਉਨ੍ਹਾਂ ਕਿਹਾ ਇਸ ਪੁਸਤਕ ਵਿਚ ਨਸ਼ਿਆਂ ਦਾ ਅਧਿਐਨ ਕਰਨ ਲਈ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਰਾਜਸਥਾਨ ਨੂੰ ਸ਼ਾਮਿਲ ਕੀਤਾ ਗਿਆ ਹੈ ਜਿਸ ਦਾ ਨਤੀਜਾ ਇਹ ਨਿਕਲਿਆ ਹੈ ਕਿ 10 ਤੋਂ 35 ਸਾਲ ਦੀ ਉਮਰ ਵਿਚ ਨਸ਼ਿਆਂ ਦੀ ਅਲਾਮਤ ਨੇ 89 ਫੀਸਦ ਲੋਕਾਂ ਨੂੰ ਆਪਣੀ ਗ੍ਰਿਫਤ ਵਿਚ ਲਿਆ ਹੈ ਜੋ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ।
ਅਧਿਐਨ ਵਿਚ ਦੱਸਿਆ ਗਿਆ ਹੈ ਕਿ ਸਭ ਤੋਂ ਚੁਣੌਤੀ ਤੇ ਚਿੰਤਾ ਵਾਲੀ ਗੱਲ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਮੇਂ ਬੱਚਿਆਂ ਨੂੰ ਨਸ਼ਿਆਂ ਤੋਂ ਮੁਕਤ ਰੱਖਣ ਲਈ ਕੀ ਅਤੇ ਕਿਵੇਂ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ ਉਪਰ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਉਪਲਬਧਾ ਬਹੁਤ ਅਸਾਨੀ ਨਾਲ ਹੋ ਜਾਣ ਦੇ ਕਾਰਨ 10 ਸਾਲ ਦੀ ਉਮਰ ਦੇ ਬੱਚੇ ਵੀ ਨਸ਼ੇ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਪੁਸਤਕ ਦੇ ਅਧਿਐਨ ਤੋਂ ਇਹ ਨਤੀਜਾ ਨਿਕਲਿਆ ਹੈ ਕਿ ਦ੍ਰਿੜ ਇਰਾਦੇ ਨਾਲ ਲਗਾਤਾਰ ਨਸ਼ਿਆਂ ਦੀ ਸਪਲਾਈ ਅਤੇ ਮੰਗ ਨੂੰ ਸਮਾਜ ਅਤੇ ਸਰਕਾਰ ਦੇ ਸਾਂਝੇ ਯਤਨਾਂ ਨਾਲ ਤੋੜਿਆ ਨਹੀਂ ਜਾਂਦਾ ਓਨਾ ਚਿਰ ਤਕ ਨਸ਼ਿਆਂ ਉਪਰ ਕਾਬੂੂ ਪਾਉਣਾ ਮੁਸ਼ਕਿਲ ਹੁੰਦਾ ਰਹੇਗਾ।