ਲਿਖਾਰੀ ਸਭਾ 'ਚ ਹੋਏ ਉਸਾਰੂ ਰਚਨਾਵਾਂ ਲਿਖਣ ਸਬੰਧੀ ਵਿਚਾਰ ਵਟਾਂਦਰੇ
ਗੁਰਪ੍ਰੀਤ ਸਿੰਘ ਜਖਵਾਲੀ
ਫਤਹਿਗੜ੍ਹ ਸਾਹਿਬ 16 ਜੁਲਾਈ 2024:- ਜ਼ਿਲ੍ਹਾ ਲਿਖਾਰੀ ਸਭਾ ਫ਼ਤਹਿਗੜ੍ਹ ਸਾਹਿਬ ਦੀ ਹਰ ਮਹੀਨੇ ਹੋਣ ਵਾਲੀ ਇਕੱਤਰਤਾ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਵਿਖੇ ਸਭਾ ਦੀ ਪ੍ਰਧਾਨਗ ਬੀਬੀ ਪਰਮਜੀਤ ਕੌਰ ਸਰਹਿੰਦ ਦੀ ਅਗਵਾਈ ਵਿੱਚ ਹੋਈ। ਪ੍ਰਿੰਸੀਪਲ ਡਾ. ਸੁਖਵਿੰਦਰ ਸਿੰਘ ਢਿੱਲੋਂ ਤੇ ਸੂਫ਼ੀ ਸ਼ਾਇਰ ਲਛਮਣ ਸਿੰਘ ਤਰੌੜਾ ਮੰਚ 'ਤੇ ਸ਼ੁਸ਼ੋਭਿਤ ਰਹੇ। ਮੰਚ ਸੰਚਾਲਨ ਦੀ ਸੇਵਾ ਸਭਾ ਦੇ ਜਨਰਲ ਸਕੱਤਰ, ਗੀਤਕਾਰ ਹਰਜਿੰਦਰ ਸਿੰਘ ਗੋਪਾਲੋਂ ਨੇ ਬਾਖੂਬੀ ਨਿਭਾਈ। ਆਏ ਮਹਿਮਾਨਾਂ/ਲੇਖਕਾਂ ਨੂੰ ਭਾਵਪੂਰਤ ਸ਼ਬਦਾਂ ਵਿੱਚ ਜੀ ਆਇਆਂ ਆਖਿਆ। ਇਸ ਮੌਕੇ ਆਉਂਦੇ ਮਹੀਨਿਆਂ ਦੌਰਾਨ ਸਭਾ ਦੇ ਅਣਥੱਕ ਸੇਵਾਦਾਰ ਸਵ. ਮੈਨੇਜਰ ਊਧਮ ਸਿੰਘ ਹੋਰਾਂ ਦੀਆਂ ਨਿਸ਼ਕਾਮ ਸੇਵਾਵਾਂ ਬਦਲੇ ਸ਼ਰਧਾਂਜਲੀ ਸਮਾਗਮ ਕਰਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਭਾ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਸਰਹਿੰਦ, ਹਰਜਿੰਦਰ ਸਿੰਘ ਗੋਪਾਲੋਂ ਤੇ ਪ੍ਰਿੰਸੀਪਲ ਸੁਖਵਿੰਦਰ ਸਿੰਘ ਢਿੱਲੋਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਜ਼ਿਲ੍ਹਾ ਲਿਖਾਰੀ ਸਭਾ ਦੇ ਸੰਵਿਧਾਨ ਅਨੁਸਾਰ ਸਭਾ ਨੂੰ ਹੋਰ ਬੁਲੰਦੀਆਂ ਤੇ ਲਿਜਾਣ ਲਈ ਸਾਂਝੇ ਤੌਰ 'ਤੇ ਯਤਨ ਕੀਤੇ ਜਾਣ ਤੇ ਲਿਖਾਰੀ ਸਭਾ ਦਾ ਮਾਨ ਸਨਮਾਨ ਹਰ ਹਾਲਤ ਵਿੱਚ ਬਰਕਰਾਰ ਰੱਖਿਆ ਜਾਵੇ। ਇਸ ਮੌਕੇ ਆਏ ਕਵੀਆਂ ਪ੍ਰੋ. ਦੇਵ ਮਲਿਕ, ਪ੍ਰਿਤਪਾਲ ਸਿੰਘ ਭੜੀ, ਹਰਜਿੰਦਰ ਸਿੰਘ ਗੋਪਾਲੋਂ, ਬਲਤੇਜ ਸਿੰਘ ਬਠਿੰਡਾ, ਅਮਰਬੀਰ ਸਿੰਘ ਚੀਮਾ, ਲਛਮਣ ਸਿੰਘ ਤਰੌੜਾ, ਅਵਤਾਰ ਸਿੰਘ ਪੁਆਰ, ਪ੍ਰਿੰਸੀਪਲ ਸੁਖਵਿੰਦਰ ਸਿੰਘ ਢਿੱਲੋ, ਰਣਜੀਤ ਸਿੰਘ ਫਤਿਹਗੜ੍ਹ ਸਾਹਿਬ, ਜਸ਼ਨ ਭੱਟੀ, ਗੁਰਪ੍ਰੀਤ ਸਿੰਘ ਬਰਗਾੜੀ ਤੇ ਮਨਜੀਤ ਸਿੰਘ ਘੁੰਮਣ ਨੇ ਆਪਣੀਆਂ ਰਚਨਾਵਾਂ ਪੜ੍ਹੀਆਂ। ਅੰਤ ਵਿੱਚ ਬੀਬੀ ਸਰਹਿੰਦ ਨੇ ਪੜ੍ਹੀਆਂ ਰਚਨਾਵਾਂ ਦੀ ਪੜਚੋਲ ਕੀਤੀ ਅਤੇ ਆਏ ਸਾਹਿਤਕਾਰਾਂ ਤੇ ਸਰੋਤਿਆਂ ਦਾ ਧੰਨਵਾਦ ਕੀਤਾ।