ਲੁਧਿਆਣਾ, 29 ਅਪ੍ਰੈਲ 2017 : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਨੇ ਅਕਾਡਮੀ ਦੇ ਜੀਵਨ ਮੈਂਬਰ ਸ. ਮਹਿੰਦਰ ਸਿੰਘ ਦੁਸਾਂਝ ਨੂੰ ਪੀ.ਏ.ਯੂ. ਦੇ ਪ੍ਰਬੰਧਕੀ ਬੋਰਡ ਦਾ ਮੈਂਬਰ ਬਣਨ 'ਤੇ ਵਧਾਈ ਦਿੱਤੀ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਅਨੂਪ ਸਿੰਘ ਅਤੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਸ. ਮਹਿੰਦਰ ਸਿੰਘ ਦੁਸਾਂਝ ਨੂੰ ਵਧਾਈ ਦਿੱਤੀ। ਉਨ੍ਹਾਂ ਦਸਿਆ ਕਿ ਸ. ਮਹਿੰਦਰ ਸਿੰਘ ਦੁਸਾਂਝ ਅਗਾਂਹ ਵਧੂ ਕਿਸਾਨ ਹਨ ਅਤੇ ਖੇਤੀਬਾੜੀ ਦੇ ਖੇਤਰ ਵਿਚ ਉਨ੍ਹਾਂ ਦੀਆਂ ਵੱਡੀਆਂ ਪ੍ਰਾਪਤੀਆਂ ਹਨ। ਸ. ਦੁਸਾਂਝ ਲਿਖਾਰੀ ਸਭਾ ਜਗਤਪੁਰ ਦੇ ਸਰਗਰਮ ਲਿਖਾਰੀ ਹਨ। ਖੇਤੀਬਾੜੀ ਦੇ ਖੇਤਰ ਵਿਚ ਉਨ੍ਹਾਂ ਦੀਆਂ ਲਿਖਤਾਂ ਸੇਧ ਦੇਣ ਵਾਲੀਆਂ ਹਨ।
ਵਧਾਈ ਦੇਣ ਵਾਲਿਆਂ ਵਿਚ ਡਾ. ਸ. ਸ. ਜੌਹਲ, ਡਾ. ਸੁਰਜੀਤ ਪਾਤਰ, ਡਾ. ਦਲੀਪ ਕੌਰ ਟਿਵਾਣਾ, ਪ੍ਰੋ. ਗੁਰਭਜਨ ਸਿੰਘ ਗਿੱਲ, ਖੁਸ਼ਵੰਤ ਬਰਗਾੜੀ, ਡਾ. ਸੁਦਰਸ਼ਨ ਗਾਸੋ, ਤ੍ਰੈਲੋਚਨ ਲੋਚੀ, ਸੁਰਿੰਦਰ ਕੈਲੇ, ਡਾ. ਗੁਰਚਰਨ ਕੌਰ ਕੋਚਰ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਸਿੰਘ, ਇੰਜ. ਜਸਵੰਤ ਜ਼ਫ਼ਰ, ਮਨਜਿੰਦਰ ਸਿੰਘ ਧਨੋਆ, ਡਾ. ਗੁਲਜ਼ਾਰ ਸਿੰਘ ਪੰਧੇਰ, ਭੁਪਿੰਦਰ ਸਿੰਘ ਸੰਧੂ, ਸਹਿਜਪ੍ਰੀਤ ਸਿੰਘ ਮਾਂਗਟ, ਅਜੀਤ ਪਿਆਸਾ, ਸਿਰੀ ਰਾਮ ਅਰਸ਼, ਡਾ. ਭਗਵੰਤ ਸਿੰਘ, ਭਗਵੰਤ ਰਸੂਲਪੁਰੀ, ਗੁਲਜ਼ਾਰ ਸਿੰਘ ਸ਼ੌਂਕੀ, ਡਾ. ਹਰਪ੍ਰੀਤ ਸਿੰਘ ਹੁੰਦਲ, ਡਾ. ਸਰੂਪ ਸਿੰਘ ਅਲੱਗ, ਸੁਖਦਰਸ਼ਨ ਗਰਗ, ਡਾ. ਸ਼ਰਨਜੀਤ ਕੌਰ, ਡਾ. ਦਵਿੰਦਰ ਦਿਲਰੂਪ, ਡਾ. ਹਰਵਿੰਦਰ ਸਿੰਘ, ਜਨਮੇਜਾ ਸਿੰਘ ਜੌਹਲ, ਡਾ. ਜੋਗਿੰਦਰ ਸਿੰਘ ਨਿਰਾਲਾ, ਹਰਦੇਵ ਸਿੰਘ ਗਰੇਵਾਲ ਸਮੇਤ ਸਥਾਨਕ ਲੇਖਕ ਸ਼ਾਮਲ ਸਨ।
ਗੁਲਜ਼ਾਰ ਸਿੰਘ ਪੰਧੇਰ (ਡਾ.)
ਪ੍ਰੈੱਸ ਸਕੱਤਰ
94647-62825