ਗੁਰਿੰਦਰ ਸਿੰਘ
ਫ਼ਿਰੋਜ਼ਪੁਰ, 2 ਅਗਸਤ, 2017 : ਗੁਰੂ ਨਾਨਕ ਕਾਲਜ਼ ਫਿਰੋਜ਼ਪੁਰ ਛਾਉਣੀ ਦੇ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਜਸਵਿੰਦਰ ਕੌਰ ਵੱਲੋਂ ਸੰਪਾਦਿਤ ਕੀਤੀ ਪੰਜਾਬੀ ਪੁਸਤਕ 'ਸਮਕਾਲੀ ਪੰਜਾਬੀ ਨਾਰੀ ਕਾਵਿ' ਪੁਸਤਕ ਨੂੰ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਤਿੰਦਰ ਸਿੰਘ ਸਾਂਈਆਵਾਲਾ ਦੀ ਅਗਵਾਈ ਹੇਠ ਰਿਲੀਜ਼ ਕੀਤਾ ਗਿਆ । ਇਸ ਮੌਕੇ ਪ੍ਰੋ: ਜਸਵਿੰਦਰ ਕੌਰ ਨੇ ਦੱਸਿਆ ਕਿ 'ਸਮਕਾਲੀ ਪੰਜਾਬੀ ਨਾਰੀ ਕਾਵਿ' ਪੁਸਤਕ ਅੱਜ ਦੇ ਸਮਾਜ 'ਚ ਇਸਤਰੀ ਸਥਿਤੀ ਨੂੰ ਚੁੱਕਣ ਅਤੇ ਲੜਕੀਆਂ ਨੂੰ ਅੱਗੇ ਆਉਣ ਆਦਿ ਵਿਸ਼ਿਆਂ 'ਤੇ ਅਧਾਰਿਤ ਹੈ ਅਤੇ ਇਹ ਪੁਸਤਕ ਅੱਜ ਦੇ ਸਮਾਜ ਵਿੱਚ ਇਸਤਰੀ ਦੀ ਸਥਿਤੀ ਨੂੰ ਪੇਸ਼ ਕਰਦੀ ਹੈ। ਇਸ ਮੌਕੇ ਚੇਅਰਮੈਨ ਰਤਿੰਦਰ ਸਿੰਘ ਸਾਈਆਂਵਾਲਾ ਨੇ ਕਿਹਾ ਕਿ ਪ੍ਰੋਫੈਸਰ ਜਸਵਿੰਦਰ ਕੌਰ ਵੱਲੋਂ ਨਾਰੀ ਜਾਤੀ ਦੇ ਉਥਾਣ ਲਈ ਚੁੱਕਿਆ ਇਹ ਪੁਸਤਕ ਰੂਪੀ ਕਦਮ ਨਿਸ਼ਚੇ ਹੀ ਸਾਰਥਿਕ ਸਾਬਤ ਹੋਵੇਗਾ। ਇਸ ਮੌਕੇ ਪ੍ਰਿੰਸੀਪਲ ਕਸ਼ਮੀਰ ਸਿੰਘ ਭੁੱਲਰ, ਵਾਈਸ ਚੇਅਰਮੈਨ ਅਸੀਸਪ੍ਰੀਤ ਸਿੰਘ ਸਾਈਆਂਵਾਲਾ, ਪ੍ਰਧਾਨ ਗੁਰਦੀਪ ਸਿੰਘ ਸੰਘਾ, ਸਤੀਸ਼ ਕੁਮਾਰ ਗੁਪਤਾ , ਪ੍ਰੋ: ਇੰਦਰਜੀਤ ਸਿੰਘ ਤੋਂ ਇਲਾਵਾ ਕਾਲਜ਼ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਅਤੇ ਕਾਲਜ਼ ਸਟਾਫ਼ ਵੱਲੋਂ ਪ੍ਰੋ: ਜਸਵਿੰਦਰ ਕੌਰ ਨੂੰ ਵਧਾਈਆਂ ਦਿੱਤੀਆਂ ਗਈਆਂ ।