← ਪਿਛੇ ਪਰਤੋ
ਜੀ ਐਸ ਪੰਨੂ
ਪਟਿਆਲਾ, 18 ਜਨਵਰੀ 2018 :
ਆਨਰੇਰੀ ਸਕੱਤਰ ਸੁਰਜੀਤ ਸਿੰਘ ਰੱਖੜਾ ਨੇ ਦੱਸਿਆ ਕਿ ਖ਼ਾਲਸਾ ਕਾਲਜ ਵਿੱਚ 'ਖ਼ਾਲਸਾ ਕਾਲਜ ਗਲੋਬਲ ਪੰਜਾਬੀ ਕਾਨਫਰੰਸ' ਹਰੇਕ ਸਾਲ ਕਰਵਾਈ ਜਾਵੇਗੀ ਅਤੇ ਇਸ ਸਾਲ 21-22 ਫਰਵਰੀ 2018 ਨੂੰ ਕਾਨਫਰੰਸ ਕਰਵਾਉਣ ਦੀ ਸਮੁੱਚੀ ਰੂਪ ਰੇਖਾ ਵੀ ਉਲੀਕੀ ਗਈ ਤੇ ਪੰਜਾਬੀ ਭਾਸ਼ਾ ਦੀ ਗਲੋਬਲੀ ਸਥਿਤੀ ਅਤੇ ਚੁਣੋਤੀਆਂ ਦੀ ਚਰਚਾ ਦੇ ਨਾਲ ਗੁਰਬਾਣੀ ਅਤੇ ਗੁਰਮਤਿ ਸਾਹਿਤ ਦੇ ਖੇਤਰ ਸਬੰਧੀ ਵਿਸ਼ੇਸ਼ ਚਰਚਾ ਅਤੇ ਨਾਲ ਹੀ ਜਪੁਜੀ ਸਾਹਿਬ ਦਾ ਅਨੁਵਾਦ ਭਾਰਤ ਦੀਆਂ ਵੱਖ ਵੱਖ ਭਾਸ਼ਾਵਾਂ ਵਿੱਚ ਕਰਨ ਲਈ ਰੂਪ ਰੇਖਾ ਵੀ ਉਲੀਕੀ ਜਾਵੇਗੀ । ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਦੱਸਿਆ ਕਿ ਇੱਕ ਖੁਦਮੁਖਤਿਆਰ ਸੰਸਥਾ ਹੋਣ ਦੇ ਨਾਤੇ ਕਾਲਜ ਵੱਲੋਂ ਅੰਤਰਰਾਸ਼ਟਰੀ ਪੱਧਰ ਦੀ ਕਾਨਫਰੰਸ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਜਿਸ ਦਾ ਮੁੱਖ ਵਿਸ਼ਾ ਪੰਜਾਬੀ ਭਾਸ਼ਾ ਦੀ ਗਲੋਬਲ ਸਥਿਤੀ ਹੋਵੇਗਾ। ਇਸ ਕਾਨਫਰੰਸ ਵਿੱਚ ਵਿਸ਼ਵ ਭਰ ਤੋਂ ਆਪਣੇ ਆਪਣੇ ਖੇਤਰਾਂ ਦੇ ਮਾਹਿਰ ਵਿਦਵਾਨ ਅਤੇ ਡੈਲੀਗੇਟ ਸ਼ਮੂਲੀਅਤ ਕਰਨਗੇ। ਕਾਨਫਰੰਸ ਵਿੱਚ ਤਿੰਨ ਤਕਨੀਕੀ ਸੈਸ਼ਨ ਵੀ ਕਰਵਾਏ ਜਾਣਗੇ। ਜਿਨ੍ਹਾਂ ਲਈ ਵੱਖ ਵੱਖ ਵਿਦਵਾਨਾਂ ਨੂੰ ਪਰਚੇ ਭੇਜਣ ਲਈ 10 ਫਰਵਰੀ 2018 ਤੱਕ ਦਾ ਸਮਾਂ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਮੁੱਚੇ ਵਿਸ਼ਵ ਵਿੱਚ ਪੰਜਾਬੀ ਭਾਸ਼ਾ ਲਈ ਕਾਰਜ ਕਰ ਰਹੀਆਂ ਸਾਭਾਵਾਂ ਅਕਾਦਮੀਆਂ ਅਤੇ ਹੋਰ ਸੰਸਥਾਵਾਂ ਦੇ ਮੁਖੀਆਂ ਨੂੰ ਵਿਸ਼ੇਸ਼ ਤੌਰ 'ਤੇ ਸੱਦਾ ਪੱਤਰ ਭੇਜੇ ਜਾਣਗੇ। ਕਾਨਫਰੰਸ ਦੇ ਮੁੱਖ ਸਰਪ੍ਰਸਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਰਪ੍ਰਸਤ ਸੁਰਜੀਤ ਸਿੰਘ ਰੱਖੜਾ ਅਤੇ ਸਲਾਹਕਾਰ ਡਾ. ਸਤੀਸ਼ ਕੁਮਾਰ ਵਰਮਾ ਡਾ. ਰਜਿੰਦਰ ਪਾਲ ਬਰਾੜ ਪੰਜਾਬੀ ਯੂਨਵਰਸਿਟੀ ਹੋਣਗੇ। ਇਸ ਮੀਟਿੰਗ ਵਿੱਚ ਸ੍ਰੀ. ਵਿਸ਼ਨੂੰ ਸ਼ਰਮਾ ਸਾਬਕਾ ਮੇਅਰ ਨਗਰ ਨਿਗਮ ਪਟਿਆਲਾ ਸ. ਜਰਨੈਲ ਸਿੰਘ ਅਬਲੋਵਾਲ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨੇ ਸ਼ਿਰਕਤ ਕੀਤੀ ।
Total Responses : 267