ਜਗਦੀਸ਼ ਥਿੰਦ
ਫਾਜ਼ਿਲਕਾ, 21 ਫਰਵਰੀ 2018 :
ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਪੰਜਾਬੀ ਬੋਲੀ ਨੂੰ ਸਮਰਪਿਤ ਜ਼ਿਲ੍ਹਾਂ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ।
ਸਰਕਾਰੀ ਮਾਡਲ ਸੈਕੰਡਰੀ ਸਕੂਲ (ਲੜਕੇ) ਵਿਖੇ ਕਰਵਾਏ ਗਏ ਇਸ ਸਮਾਗਮ ਨੂੰ ਸੋਬੰਧਨ ਕਰਦਿਆ ਜ਼ਿਲ੍ਹਾਂ ਸਿੱਖਿਆ ਅਫਸਰ ਨੇ ਕਿਹਾ ਕਿ ਹੋਰਨਾਂ ਭਾਸ਼ਾਵਾਂ ਦੇ ਨਾਲ-ਨਾਲ ਪੰਜਾਬੀ ਮਾਂ ਬੋਲੀ ਦਾ ਗਿਆਨ ਹੋਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਮਾਂ ਬੋਲੀ ਬਾਰੇ ਜ਼ੋਰ ਦਿੰਦਿਆ ਕਿਹਾ ਕਿ ਖੁਦ ਦੀ ਤਰੱਕੀ ਜਾਂ ਦੇਸ਼ ਦੀ ਤਰੱਕੀ ਉਨ੍ਹੀਂ ਦੇਰ ਸੰਭਵ ਨਹੀਂ ਹੋ ਸਕਦੀ ਜਿੰਨ੍ਹੀ ਦੇਰ ਉੱਥੋਂ ਦੇ ਵਸ਼ਿੰਦੇ ਆਪਣੇ ਵਿਰਸੇ ਵਿੱਚੋਂ ਮਿਲੀਆ ਮਹਾਨ ਰਚਨਾਵਾਂ,ਖੋਜਾਂ ਅਤੇ ਹੋਰ ਜਾਣਕਾਰੀ ਨੂੰ ਪੀੜ੍ਹੀ ਦਰ ਪੀੜ੍ਹੀ ਅੱਗੇ ਨਹੀਂ ਤੋਰਦੇ। ਉਨ੍ਹਾਂ ਕਿਹਾ ਕਿ ਜੋ ਕੋਮਾਂ ਆਪਣੀ ਮਾਂ ਬੋਲੀ ਨੂੰ ਭੁੱਲ ਜਾਂਦੀਆ ਹਨ ਉਹ ਕਦੀ ਵੀ ਵਿਕਾਸ ਨਹੀ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਦੂਸਰੀਆਂ ਭਾਸ਼ਾਵਾਂ ਦਾ ਗਿਆਨ ਹੋਣਾ ਜ਼ਿਨ੍ਹਾਂ ਜ਼ਰੂਰੀ ਹੈ ਉਸ ਤੋ ਵੀ ਵਧੇਰੇ ਲਾਜ਼ਮੀ ਹੈ ਆਪਣੀ ਮਾਂ ਬੋਲੀ ਬਾਰੇ ਜਾਣਕਾਰੀ ਹੋਣਾ ਅਤੇ ਇਸ ਦੇ ਵਿਸਥਾਰ ਲਈ ਹੋਰ ਹੰਭਲੇ ਮਾਰਨਾ।
ਇਸ ਮੋਕੇ ਮਾਂ ਬੋਲੀ ਪੰਜਾਬੀ ਦੀ ਮਹੱਤਤਾ ਸਬੰਧੀ ਵਿਦਿਆਰਥੀਆਂ ਦੇ ਭਾਸ਼ਣ, ਸੁੰਦਰ ਲਿਖਾਈ, ਸਲੋਗਨ ਅਤੇ ਕਵਿਤਾਵਾਂ ਦੇ ਮੁਕਾਬਲੇ ਵੀ ਕਰਵਾਏ ਗਏ। ਇਨ੍ਹਾਂ ਵਿੱਚੋ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੁਲ ਗਰਗ ਤਂੋ ਇਲਾਵਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।