ਪਟਿਆਲਾ, 8 ਸਤੰਬਰ 2018 - ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਜਾਣੇ ਪਛਾਣੇ ਮਿੰਨੀ ਕਹਾਣੀ ਲੇਖਕ ਅਤੇ ਸਮਾਜਸੇਵੀ ਅੰਮ੍ਰਿਤ ਬੀਰ ਸਿੰਘ ਗੁਲਾਟੀ ਰਚਿਤ ਮਿੰਨੀ ਕਹਾਣੀ ਸੰਗ੍ਰਹਿ 'ਮੋਨਾਲੀਜ਼ਾ' ਦਾ ਲੋਕ ਅਰਪਣ 9 ਸਤੰਬਰ 2018 ਨੂੰ ਭਾਸ਼ਾ ਵਿਭਾਗ, ਪੰਜਾਬ ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ 9 ਸਤੰਬਰ, 2018 ਦਿਨ ਐਤਵਾਰ ਨੂੰ ਸਵੇਰੇ ਠੀਕ 9.00 ਵਜੇ ਕੀਤਾ ਜਾ ਰਿਹਾ ਹੈ।
ਇਹ ਸੂਚਨਾ ਦਿੰਦੇ ਹੋਏ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ 'ਆਸ਼ਟ' ਅਤੇ ਪ੍ਰਚਾਰ ਸਕੱਤਰ ਦਵਿੰਦਰ ਪਟਿਆਲਵੀ ਨੇ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਸ੍ਰੀਮਤੀ ਗੁਰਸ਼ਰਨ ਕੌਰ, ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ, ਪਟਿਆਲਾ ਹੋਣਗੇ ਜਦੋਂ ਕਿ ਸਮਾਗਮ ਦੀ ਪ੍ਰਧਾਨਗੀ ਡਾ. ਹਰਸ਼ਿੰਦਰ ਕੌਰ, ਐਮ.ਡੀ. ਕਰਨਗੇ।ਇਸ ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸਰਕਾਰੀ ਆਈ.ਟੀ.ਆਈ. (ਲੜਕੀਆਂ) ਦੇ ਪ੍ਰਿੰਸੀਪਲ ਸ੍ਰੀਮਤੀ ਮਨਿੰਦਰ ਕੌਰ ਹੋਣਗੇ।ਇਸ ਪੁਸਤਕ ਉਪਰ ਡਾ. ਗੁਰਬਚਨ ਸਿੰਘ ਰਾਹੀ ਅਤੇ ਹੋਰ ਵਿਦਵਾਨ ਆਪਣੇ ਵਿਚਾਰ ਪ੍ਰਗਟ ਕਰਨਗੇ। ਇਸ ਸਮਾਗਮ ਵਿਚ ਦੂਰੋਂ ਨੇੜਿਉਂ ਪੁੱਜਣ ਵਾਲੇ ਲੇਖਕ ਵੀ ਆਪਣੀਆਂ ਰਚਨਾਵਾਂ ਸੁਣਾਉਣਗੇ।ਸਭਾ ਵੱਲੋਂ ਸਮੂਹ ਲੇਖਕਾਂ ਨੂੰ ਸਮੇਂ ਸਿਰ ਪੁੱਜਣ ਲਈ ਵੀ ਬੇਨਤੀ ਕੀਤੀ ਗਈ ਹੈ।