ਬਟਾਲਾ: 14 ਫਰਵਰੀ 2019 - ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਾਗੋਵਾਲ(ਗੁਰਦਾਸਪੁਰ)ਵਿਖੇ ਸਾਦਾ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆਂ ਗਿਆ।
ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋ ਨੇ ਦੱਸਿਆ ਕਿ ਬੀਤੇ ਦਿਨੀਂ ਸਕੂਲ ਵਿਖੇ ਕਰਵਾਏ ਗਏ ਪ੍ਰੋਗਰਾਮ ਵਿੱਚ ਪ੍ਰੋ ਸੁਰਿੰਦਰ ਸਿੰਘ ਕਾਹਲੋਂ , ਸ ਨਿਰਮਲ ਸਿੰਘ ਕਾਹਲੋਂ, ਸ ਨਰਿੰਦਰਪਾਲ ਸਿੰਘ ਕਾਹਲੋਂ,ਵੱਲੋਂ ਵਿਸ਼ੇਸ਼ ਰੂਪ ਵਿੱਚ ਸ਼ਿਰਕਤ ਕੀਤੀ ਗਈ।
ਇਸ ਦੌਰਾਨ ਭਗਵਾਨਪੁਰ ਦੇ ਜੰਮਪਲ ਬਟਾਲਾ ਵੱਸਦੇ ਸਾਹਿਤਕਾਰ ਦੇਵਿੰਦਰ ਦੀਦਾਰ (ਅੰਕੁਰ ਪ੍ਰੈੱਸ)ਵੱਲੋਂ ਸਕੂਲ ਲਈ ਆਪਣੀਆਂ ਲਿਖੀਆਂ ਪੁਸਤਕਾਂ ਦਾ ਮੁਕੰਮਲ ਸੈੱਟ ਭੇਟ ਕੀਤਾ ਗਿਆ। ਇਸ ਦੌਰਾਨ ਪ੍ਰੋ : ਸੁਰਿੰਦਰ ਸਿੰਘ ਕਾਹਲੋ ਨੇ ਕਿਹਾ ਕਿ ਦੇਵਿੰਦਰ ਦੀਦਾਰ ਅਜਿਹਾ ਸਾਹਿਤਕਾਰ ਹੈ ਜਿਸ ਨੇ ਸਮੇਂ ਸਮੇਂ ਤੇ ਮਾਂ ਬੋਲੀ ਪੰਜਾਬੀ ਦੀ ਸੇਵਾ ਕਰਦੇ ਹੋਏ ਅਨੇਕਾਂ ਪੁਸਤਕਾਂ ਲਿਖ ਕੇ ਪੰਜਾਬੀ ਸਾਹਿਤਕਾਰਾਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ।
ਉਸ ਦੇ ਵੱਖ ਵੱਖ ਰਸਾਲਿਆਂ ਵਿੱਚ ਛਪੇ ਲ਼ੇਖ ਮਾਰਗਦਰਸ਼ਨ ਕਰਦੇ ਹਨ।
ਇਸ ਮੌਕੇ ਸ ਨਿਰਮਲ ਸਿੰਘ ਕਾਹਲੋ ਵੱਲੋਂ ਸਾਹਿਤਕਾਰ ਦੇਵਿੰਦਰ ਦੀਦਾਰ ਦਾ ਸਕੂਲ ਦੀ ਲਾਇਬ੍ਰੇਰੀ ਨੂੰ ਆਪਣੀਆਂ ਨਵੀਂਆਂ ਤੇ ਪੁਰਾਣੀਆਂ ਪੁਸਤਕਾਂ ਦਾ ਸੈੱਟ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਬਖਸ਼ਿੰਦਰ ਸਿੰਘ , ਸੁਖਚੈਨ ਸਿੰਘ , ਜਗਦੀਪ ਸਿੰਘ , ਮਨਪ੍ਰੀਤ ਸਿੰਘ ਸਮੇਤ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।