ਲੁਧਿਆਣਾ: 1 ਮਈ 2019 - ਪੰਜਾਬੀ ਕਵੀ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ: ਗੁਰਭਜਨ ਗਿੱਲ ਦੇ ਗ਼ਜ਼ਲ ਸੰਗ੍ਰਹਿ ਰਾਵੀ ਦਾ ਦੂਜਾ ਐਡੀਸ਼ਨ 2 ਮਈ ਸਵੇਰੇ 11.30 ਵਜੇ ਜੀ ਜੀ ਐੱਨ ਖਾਲਸਾ ਕਾਲਿਜ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਸਹਿਯੋਗ ਨਾਲ ਲੋਕ ਅਰਪਣ ਕੀਤਾ ਜਾਵੇਗਾ।
ਇਹ ਜਾਣਕਾਰੀ ਕਾਲਿਜ ਪ੍ਰਿੰਸੀਪਲ ਡਾ: ਅਰਵਿੰਦਰ ਸਿੰਘ ਭੱਲਾ ਤੇ ਪੰਜਾਬੀ ਵਿਭਾਗ ਦੇ ਮੁਖੀ ਡਾ: ਭੁਪਿੰਦਰ ਸਿੰਘ ਨੇ ਦਿੰਦਿਆਂ ਦੱਸਿਆ ਕਿ ਚੇਤਨਾ ਪ੍ਰਕਾਸ਼ਨ ਵੱਲੋਂ ਪ੍ਰਕਾਸ਼ਿਤ ਇਸ ਗ਼ਜ਼ਲ ਸੰਗ੍ਰਹਿ ਨੂੰ ਡਾ: ਐੱਸ ਪੀ ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪ੍ਰੋ: ਰਵਿੰਦਰ ਸਿੰਘ ਭੱਠਲ, ਪ੍ਰਧਾਨ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ, ਡਾ: ਨ ਸ ਮੱਲ੍ਹੀ ਸਾਬਕਾ ਵਾਈਸ ਚਾਂਸਲਰ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ(ਬਠਿੰਡਾ) ਤੇ ਸ: ਗੁਰਸ਼ਰਨ ਸਿੰਘ ਨਰੂਲਾ, ਪ੍ਰਧਾਨ ਗੁਜਰਾਂਵਾਲਾ ਗੁਬ ਨਾਨਕ ਐਜੂਕੇਸ਼ਨਲ ਕੌਸਲ ਕਰਨਗੇ।
ਡਾ: ਭੁਪਿੰਦਰ ਸਿੰਘ ਨੇ ਦੱਸਿਆ ਕਿ ਗ਼ਜ਼ਲ ਕਿਤਾਬ ਰਾਵੀ ਬਾਰੇ ਪ੍ਰਸਿੱਧ ਵਿਦਵਾਨ ਡਾ: ਜਗਵਿੰਦਰ ਸਿੰਘ ਜੋਧਾ, ਪੰਜਾਬ ਖੇਤੀ ਯੂਨੀਵਰਸਿਟੀ ਲੁਧਿਆਣਾ ਤੇ ਡਾ: ਮੁਨੀਸ਼ ਕੁਮਾਰ ਜਾਣਕਾਰੀ ਦੇਣਗੇ। ਗੁਰਭਜਨ ਗਿੱਲ ਦੇ 66ਵੇਂ ਜਨਮ ਦਿਨ ਮੌਕੇ ਲੋਕ ਅਰਪਣ ਹੋ ਰਹੀ ਇਸ ਗ਼ਜ਼ਲ ਕਿਤਾਬ ਦਾ ਮੁੱਖਬੰਦ ਡਾ: ਸਵਰਾਜਬੀਰ ਸੰਪਾਦਕ ਪੰਜਾਬੀ ਟ੍ਰਿਬਿਊਨ ਤੇ ਡਾ: ਸੁਰਜੀਤ ਸਿੰਘ ਭੱਟੀ ਸੀਨੀ: ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਲਿਖਿਆ ਹੈ।