ਸੰਜੀਵ ਸੂਦ
ਲੁਧਿਆਣਾ, 07 ਮਾਰਚ 2020 - ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਰਾਮਗੜੀਆ ਗਰਲਜ਼ ਕਾਲਜ ਲੁਧਿਆਣਾ ਵਿਖੇ ਅੰਤਰਰਾਸ਼ਟਰੀ ਔਰਤ ਦਿਵਸ ਨੂੰ ਸਮਰਪਿਤ ਪੁਰਸਕਾਰ ਸਮਾਗਮ ਕੀਤਾ ਗਿਆ, ਜਿਸ ਵਿੱਚ ਸਿੱਖਿਆ ਸਾਹਿਤ ਦੇ ਖੇਤਰ ਵਿੱਚ ਯੋਗਦਾਨ ਪਾਉਣ ਵਾਲੀਆਂ ਅਧਿਆਪਕਾਵਾਂ ਨੂੰ ਪੁਰਸਕਾਰ ਪ੍ਰਦਾਨ ਕੀਤੇ ਗਏ। ਇਸ ਸਮਾਗਮ ਦੀ ਪ੍ਰਧਾਨਗੀ ਡਾ. ਸ.ਪ. ਸਿੰਘ ਸਾਬਕਾ ਉਪਕੁਲਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਕੀਤੀ। ਅਰਵਿੰਦਰ ਸਿੰਘ ਰੰਗਾ, ਕਮਿਸ਼ਨਰ ਸੈਂਟਰਲ ਐਕਸਾਈਜ਼ ਅਤੇ ਕਸਟਮਜ਼ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਸਮਾਗਮ ਦੇ ਆਰੰਭ ਵਿਚ ਪੰਜਾਬੀ ਸਾਹਿਤ ਅਕਾਡਮੀ ਦੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਸਵਾਗਤੀ ਸ਼ਬਦ ਕਹੇ ਅਤੇ ਅੰਤਰਰਾਸ਼ਟਰੀ ਔਰਤ ਦਿਵਸ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਆਪਣਾ ਸਰਵਉੱਚ ਸਨਮਾਨ 'ਫ਼ੈਲੋਸ਼ਿਪ' ਡਾ. ਸੁਖਦੇਵ
ਸਿੰਘ ਨੂੰ ਪ੍ਰਦਾਨ ਕੀਤਾ ਗਿਆ। ਸਨਮਾਨਤ ਸ਼ਖ਼ਸੀਅਤਾਂ ਨੂੰ ਅਕਾਡਮੀ ਵਲੋਂ ਇੱਕੀ-ਇੱਕੀ ਹਜ਼ਾਰ ਰੁਪਏ, ਸ਼ੋਭਾ ਪੱਤਰ, ਪੁਸਤਕਾਂ ਦੇ ਸੈੱਟ ਅਤੇ ਦੋਸ਼ਾਲੇ ਦੇ ਕੇ ਸਨਮਾਨਤ ਕੀਤਾ ਗਿਆ। ਇਸ ਦੌਰਾਨ ਸਾਰੀਆਂ ਸਨਮਾਨਿਤ ਸ਼ਖ਼ਸੀਅਤਾਂ ਨੇ ਆਪਣੀ ਸਾਹਿਤਕ ਅਤੇ ਅਕਾਦਮਿਕ ਯਾਤਰਾ ਦੇ ਕੌੜੇ ਮਿੱਠੇ ਅਨੁਭਵ ਸਾਂਝੇ ਕੀਤੇ ਅਤੇ ਇਨਾਂ ਸਨਮਾਨਾਂ ਲਈ ਉਨਾਂ ਦੀ ਚੋਣ ਕਰਨ 'ਤੇ ਪੰਜਾਬੀ ਸਾਹਿਤ ਅਕਾਡਮੀ ਦਾ ਧੰਨਵਾਦ ਕੀਤਾ।