ਗੁਰਭਜਨ ਸਿੰਘ ਗਿੱਲ
ਲੁਧਿਆਣਾ, 08 ਮਾਰਚ 2020 - ਪ੍ਰਿੰਸੀਪਲ ਅਮਰ ਸਿੰਘ ਸ਼ੰਕਰ ਜੋ ਕਿ ਪਿਛਲੇ ਦਿਨੀਂ ਸੰਖੇਪ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਸਨ ਦਾ ਬਹੁਤ ਸਾਰੀਆਂ ਸਿੱਖਿਆ, ਸੱਭਿਆਚਾਰਕ ਤੇ ਰਾਜਨੀਤਕ ਸਖਸ਼ੀਅਤਾਂ ਨੇ ਬਹੁਤ ਦੁੱਖ ਦਾ ਪ੍ਰਗਟਾਵਾ ਕੀਤਾ।
ਸਾਬਕਾ ਡੀ.ਈ.ਓ. ਬਚਿੱਤਰ ਸਿੰਘ, ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਸਵਰਨਜੀਤ ਕੌਰ,ਸ੍ਰੀਮਤੀ ਰਾਜਿੰਦਰ ਕੌਰ, ਇੰਟਰਨੈਸ਼ਨਲ ਪੰਜਾਬੀ ਕਲਚਰਲ ਕਲੱਬ ਦੇ ਪ੍ਰਧਾਨ ਕੰਵਲਜੀਤ ਸਿੰਘ ਸ਼ੰਕਰ,ਰਣਬੀਰ ਸਿੰਘ ਸ਼ੰਕਰ ਸਰਪੰਚ ਸ਼ੰਕਰ, ਸ੍ਰੀ ਦਰਸ਼ਨ ਸਿੰਘ ਸ਼ੰਕਰ ਸਾਬਕਾ ਲੋਕ ਸੰਪਰਕ ਅਫ਼ਸਰ ਲੁਧਿਆਣਾ, ਸੰਚਾਰ ਨਿਗਮ ਐਗਜੀਕਿਊਟਿਵ ਐਸੋਸੀਏਸ਼ਨ ਦੇ ਸਰਕਲ ਸਕਤਰ ਗੁਰਪ੍ਰੀਤ ਸਿੰਘ ਪਲਾਹਾ, ਜਿਲ੍ਹਾ ਸਕੱਤਰ ਹਰਿੰਦਰ ਸਿੰਘ ਸਿੱਧੂ, ਹਰਜਿੰਦਰ ਸਿੰਘ, ਜਸਵੀਰ ਸਿੰਘ, ਡਾ ਨਿਰਮਲ ਜੌੜਾ, ਪ੍ਰੋ ਗੁਰਭਜਨ ਸਿੰਘ ਗਿੱਲ, ਸ੍ਰੀ ਰਵਿੰਦਰ ਸਿੰਘ ਭੱਠਲ ਪ੍ਰਧਾਨ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ, ਸ੍ਰੀ ਪ੍ਰਗਟ ਸਿੰਘ ਗਰੇਵਾਲ ਪ੍ਰਧਾਨ ਪ੍ਰੋ ਮੋਹਨ ਸਿੰਘ ਫਾਊਂਡੇਸ਼ਨ, ਸ੍ਰੀ ਪਵਿੱਤਰ ਸਿੰਘ ਗਰੇਵਾਲ, ਸ ਜਗਦੀਸ਼ ਸਿੰਘ ਗਰਚਾ ਸਾਬਕਾ ਮੰਤਰੀ ਪੰਜਾਬ, ਸ੍ਰੀ ਮਹੇਸ਼ਇੰਦਰ ਸਿੰਘ ਗਰੇਵਾਲ ਸਾਬਕਾ ਮੰਤਰੀ, ਸ੍ਰੀ ਸਮਸ਼ੇਰ ਸਿੰਘ ਦੂਲੋ ਰਾਜ ਸਭਾ ਮੈਂਬਰ, ਸ੍ਰੀ ਮਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਰਵਨੀਤ ਸਿੰਘ ਬਿੱਟੂ ਮੈਂਬਰ ਪਾਰਲੀਮੈਂਟ ਲੁਧਿਆਣਾ, ਸ੍ਰੀ ਦਲਜੀਤ ਸਿੰਘ ਗਰਚਾ, ਸ੍ਰੀ ਮਲਕੀਤ ਸਿੰਘ ਦਾਖਾ ਸਾਬਕਾ ਮੰਤਰੀ, ਸ੍ਰੀ ਮਨਪ੍ਰੀਤ ਸਿੰਘ ਇਯਾਲੀ ਵਿਧਾਇਕ ਹਲਕਾ ਦਾਖਾ, ਸ੍ਰੀ ਕੁਲਦੀਪ ਸਿੰਘ ਵੈਦ ਵਿਧਾਇਕ ਹਲਕਾ ਗਿੱਲ,ਸ੍ਰੀ ਪਵਨ ਦੀਵਾਨ ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰਖਿਆ ਜਾਵੇਗਾ ।
ਪ੍ਰਿੰਸੀਪਲ ਅਮਰ ਸਿੰਘ ਸ਼ੰਕਰ ਨਮਿੱਤ ਸ਼ਰਧਾਂਜਲੀ ਸਮਾਰੋਹ 11ਮਾਰਚ ਨੂੰ ਗੁਰਦੁਆਰਾ ਸਾਹਿਬ ਅਵਤਾਰ ਨਗਰ ਥਰੀਕੇ ਲੁਧਿਆਣਾ ਵਿਖੇ ਹੋਵੇਗਾ ।