ਲੁਧਿਆਣਾ : 17 ਸਤੰਬਰ - ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਵੱਲੋਂ ਅਕਾਡਮੀ ਦੇ ਜੀਵਨ ਮੈਂਬਰ ਡਾ. ਸ਼ਰਨਜੀਤ ਕੌਰ ਅਤੇ ਡਾ. ਦਰਿਆ ਦੇ ਸਦੀਵੀ ਵਿਛੋੜੇ 'ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਸ਼ਰਨਜੀਤ ਕੌਰ ਅਕਾਡਮੀ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਉੱਘੀ ਕਹਾਣੀਕਾਰਾ ਸਨ। ਅਕਾਡਮੀ ਦੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਡਾ. ਦਰਿਆ ਦੇ ਸਦੀਵੀ ਵਿਛੋੜੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦਸਿਆ ਕਿ ਡਾ. ਦਰਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਪੰਜਾਬੀ ਵਿਭਾਗ ਦੇ ਚੇਅਰਮੈਨ ਸਨ। ਡਾ. ਦਰਿਆ ਦੀ ਖੋਜ ਸਾਂਸੀ ਕਬੀਲਿਆ 'ਤੇ ਸੀ।
ਉਨ•ਾਂ ਕਿਹਾ ਡਾ. ਦਰਿਆ ਮੇਰੇ ਬੜੇ ਨਿੱਘੇ ਮਿੱਤਰ ਸਨ, ਉਨ੍ਹਾਂ ਦਾ ਵਿਛੋੜਾ ਮੇਰੇ ਲਈ ਨਿੱਜੀ ਤੌਰ 'ਤੇ ਬੜਾ ਦੁੱਖਦਾਈ ਹੈ। ਉਨ•ਾਂ ਕਿਹਾ ਡਾ. ਸ਼ਰਨਜੀਤ ਕੌਰ ਅਤੇ ਡਾ. ਦਰਿਆ ਦੇ ਵਿਛੋੜੇ ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰਾਂ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ਵਿਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਾਬਕਾ ਪ੍ਰਧਾਨ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਸ. ਪ. ਸਿੰਘ, ਸੁਰਿੰਦਰ ਕੈਲੇ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਲਜ਼ਾਰ ਸਿੰਘ ਪੰਧੇਰ, ਮਨਜੀਤ ਕੌਰ ਅੰਬਾਲਵੀ, ਖੁਸ਼ਵੰਤ ਸਿੰਘ ਬਰਗਾੜੀ, ਭੁਪਿੰਦਰ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਮਨਜਿੰਦਰ ਸਿੰਘ ਧਨੋਆ, ਡਾ. ਜਗਵਿੰਦਰ ਜੋਧਾ, ਤ੍ਰੈਲੋਚਨ ਲੋਚੀ, ਸ੍ਰੀ ਰਾਮ ਅਰਸ਼, ਭਗਵੰਤ ਰਸੂਲਪੁਰੀ, ਕਮਲਜੀਤ ਨੀਲੋਂ, ਜਸਵੀਰ ਝੱਜ, ਡਾ. ਸੁਦਰਸ਼ਨ ਗਾਸੋ, ਸੁਦਰਸ਼ਨ ਗਰਗ, ਤਰਸੇਮ, ਅਮਰਜੀਤ ਕੌਰ ਹਿਰਦੇ, ਸੁਰਿੰਦਰ ਨੀਰ, ਡਾ. ਵਨੀਤਾ, ਗੁਲਜ਼ਾਰ ਸਿੰਘ ਸ਼ੌਂਕੀ, ਪ੍ਰੇਮ ਸਾਹਿਲ, ਮੇਜਰ ਸਿੰਘ ਗਿੱਲ ਅਤੇ ਅਕਾਡਮੀ ਦੇ ਹੋਰ ਮੈਂਬਰ ਸ਼ਾਮਲ ਹਨ।