ਜੰਮੂ ਕਸ਼ਮੀਰ ਸਰਕਾਰੀ ਭਾਸ਼ਾ (ਸੋਧ) ਬਿੱਲ ਲੋਕ ਸਭਾ 'ਚ ਪਾਸ, ਕਸ਼ਮੀਰੀ, ਡੋਗਰੀ, ਉਰਦੂ,ਹਿੰਦੀ ਤੇ ਅੰਗਰੇਜ਼ੀ ਬਣੀਆਂ ਸਰਕਾਰੀ ਭਾਸ਼ਾਵਾਂ
ਨਵੀਂ ਦਿੱਲੀ, 22 ਸਤੰਬਰ, 2020 : ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ ਕਸ਼ਮੀਰ ਸਰਕਾਰੀ ਭਾਸ਼ਾ ਸੋਧ ਬਿੱਲ ਲੋਕ ਸਭਾ ਵਿਚ ਪਾਸ ਹੋਣ ਦਾ ਸਵਾਗਤ ਕੀਤਾ ਹੈ ਤੇ ਕਿਹਾ ਹੈ ਕਿ ਜੰਮੂ ਕਸ਼ਮੀਰ ਦੇ ਲੋਕਾਂ ਦਾ ਚਿਰਾਂ ਤੋਂ ਉਡੀਕਿਆ ਜਾ ਰਿਹਾ ਸੁਫਨਾ ਪੂਰਾ ਹੋ ਗਿਆ ਹੈ।
ਅਮਿਤ ਸ਼ਾਹ ਨੇ ਕਈ ਟਵੀਟ ਕਰ ਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਜੰਮੂ ਕਸ਼ਮੀਰ ਦੇ ਸਭਿਆਚਾਰ ਦੀ ਬਹਾਲੀ ਪ੍ਰਤੀ ਵਚਨਬੱਧਤਾ ਲਈ ਧੰਨਵਾਦ ਕੀਤਾ ਹੈ। ਸ਼ਾਹ ਨੇ ਕਿਹਾ ਕਿ ਅੱਜ ਜੰਮੂ ਕਸ਼ਮੀਰ ਦੇ ਲੋਕਾਂ ਲਈ ਯਾਦਗਾਰੀ ਦਿਨ ਹੈ ਕਿਉਂਕਿ ਜੰਮੂ ਕਸ਼ਮੀਰ ਸਰਕਾਰੀ ਭਾਸ਼ਾ ਸੋਧ ਬਿੱਲ ਲੋਕ ਸਭਾ ਵਿਚ ਪਾਸ ਹੋ ਗਿਆ ਹੈ। ਇਸ ਇਤਿਹਾਸਕ ਬਿੱਲ ਨਾਲ ਚਿਰਾਂ ਤੋਂ ਉਡੀਕਿਆ ਜਾ ਰਿਹਾ ਜੰਮੂ ਕਸ਼ਮੀਰ ਦੇ ਲੋਕਾਂ ਦਾ ਸੁਫਨਾ ਪੂਰਾ ਹੋ ਗਿਆ ਹੈ। ਹੁਣ ਕਸ਼ਮੀਰੀ, ਡੋਗਰੀ, ਉਰਦੂ, ਹਿੰਦੀ ਤੇ ਅੰਗਰੇਜ਼ੀ ਭਾਸ਼ਾਵਾਂ ਜੰਮੂ ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਹੋਣਗੀਆਂ। ਉਹਨਾਂ ਕਿਹਾ ਕਿ ਮੋਦੀ ਸਰਕਾਰ ਜੰਮੂ ਕਸ਼ਮੀਰ ਦੀ ਸ਼ਾਨ ਬਹਾਲ ਕਰਨ ਲਈ ਕੋਈ ਕਸਰ ਨਹੀਂ ਛੱਡੇਗੀ। ਉਹਨਾਂ ਕਿਹਾ ਕਿ ਪ੍ਰਮੁੱਖ ਖੇਤਰੀ ਭਾਸ਼ਾਵਾਂ ਜਿਵੇਂ ਗੋਜਰੀ, ਪਹਾੜੀ ਤੇ ਪੰਜਾਰਬੀ ਦੇ ਵਿਕਾਸ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਇਸ ਬਿੱਲ ਵਿਚ ਇਹ ਵਿਵਸਥਾ ਹੈ ਕਿ ਇਹਨਾਂ ਭਾਸਾਵਾਂ ਗੋਜਰੀ, ਪਹਾੜੀ ਤੇ ਪੰਜਾਬੀ ਦੇ ਵਿਕਾਸ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ।