Good News: ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; DA 'ਚ ਕੀਤਾ ਵਾਧਾ, ਪੜ੍ਹੋ ਪੂਰੀ ਖ਼ਬਰ
ਨਵੀਂ ਦਿੱਲੀ, 9 ਅਪ੍ਰੈਲ 2025- ਉੱਤਰ ਪ੍ਰਦੇਸ਼ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ X 'ਤੇ ਇੱਕ ਪੋਸਟ ਲਿਖੀ ਅਤੇ ਦੱਸਿਆ ਕਿ ਰਾਜ ਦੇ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਇਸ ਦੇ ਨਾਲ ਹੀ ਸੀਐਮ ਯੋਗੀ ਨੇ ਮਹਿੰਗਾਈ ਭੱਤਾ 53% ਤੋਂ ਵਧਾ ਕੇ 55% ਕਰਨ ਦਾ ਐਲਾਨ ਕੀਤਾ ਹੈ।
ਸੀਐਮ ਯੋਗੀ ਆਦਿੱਤਿਆਨਾਥ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਰਾਜ ਦੇ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਇਸੇ ਕ੍ਰਮ ਵਿੱਚ, ਅੱਜ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਰਾਜ ਦੇ ਕਰਮਚਾਰੀਆਂ ਨੂੰ ਦਿੱਤੇ ਜਾ ਰਹੇ ਮਹਿੰਗਾਈ ਭੱਤੇ ਨੂੰ 01.01.2025 ਤੋਂ 53% ਦੀ ਦਰ ਨਾਲ ਵਧਾ ਕੇ 55% ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਫੈਸਲੇ ਨਾਲ ਲਗਭਗ 16 ਲੱਖ ਕਰਮਚਾਰੀਆਂ ਨੂੰ ਫਾਇਦਾ ਹੋਵੇਗਾ।