ਕਿਸਾਨ ਹਵੇਲੀ ਦੀ ਆਨਲਾਈਨ ਬੁਕਿੰਗ ਦੀ ਸਹੂਲਤ ਹੋਵੇਗੀ ਸੁਰੂ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ 02 ਦਸੰਬਰ,2024
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਆਮ ਲੋਕਾਂ ਨੂੰ ਹਰ ਤਰਾਂ ਦੀਆਂ ਸਹੂਲਤਾਂ ਆਨਲਾਈਨ ਦੇਣ ਲਈ ਉਪਰਾਲੇ ਕਰ ਰਹੀ ਹੈ। ਪੰਜਾਬ ਮੰਡੀ ਬੋਰਡ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਬਣਾਈ ਗਈ ਕਿਸਾਨ ਹਵੇਲੀ ਦਾ ਨਵੀਨੀਕਰਨ ਹੋ ਗਿਆ ਹੈ, ਇਸ ਦੀ ਬੁਕਿੰਗ ਹੁਣ ਆਨਲਾਈਨ ਸੁਰੂ ਹੋ ਜਾਵੇਗੀ।
ਇਹ ਜਾਣਕਾਰੀ ਮੰਡੀ ਬੋਰਡ ਦੇ ਚੀਫ ਓਪਰੇਟਿੰਗ ਅਫਸਰ ਸੀ.ਓ.ਓ ਪਰਮਜੀਤ ਸਿੰਘ ਤੇ ਸੁਪਰਡੈਂਟ ਕਰਨਦੀਪ ਸਿੰਘ ਨੇ ਦਿੰਦੇ ਹੋਏ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅੱਜ 3 ਦਸੰਬਰ ਨੂੰ ਸਵੇਰੇ 11.30 ਵਜੇ ਕਿਸਾਨ ਹਵੇਲੀ ਸ੍ਰੀ ਅਨੰਦਪੁਰ ਸਾਹਿਬ ਤੋ ਇਸ ਦੀ ਸੁਰੂਆਤ ਕਰਨਗੇ। ਆਨਲਾਈਨ ਬੁਕਿੰਗ ਲਈ http://kisanhaveli.emandikaran-pb.in ਤੇ ਅਪਲਾਈ ਕਰਨਾ ਹੋਵੇਗਾ ਤੇ ਇਸ ਉਪਰੰਤ ਬੁਕਿੰਗ ਕਨਫਰਮ ਹੋ ਜਾਵੇਗੀ। ਇਸ ਸਹੂਲਤ ਦਾ ਲਾਭ ਦੇਸ਼ਾ ਵਿਦੇਸ਼ਾ ਤੋ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਤੇ ਸੈਲਾਨੀਆਂ ਨੂੰ ਮਿਲੇਗਾ।